ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਬਸੀ ਬਾਬੂ ਖਾਂ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਸਰਕਾਰ ਪਿੰਡਾਂ ‘ਚ ਹਰ ਬੁਨਿਆਦੀ ਸਹੂਲਤ ਨੂੰ ਬਣਾ ਰਹੀ ਯਕੀਨੀ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬਸੀ ਬਾਬੂ ਖਾਂ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਮੰਗ ਨੂੰ ਪੂਰਾ ਕਰਨ ਦੇ ਮਕਸਦ ਨਾਲ ਨਵੇਂ ਟਿਊਬਵੈੱਲ ਦੇ ਕੰਮ ਸ਼ੁਰੂਆਤ ਕੀਤੀ।
ਨਵੇਂ ਟਿਊਬਵੈੱਲ ਲਾਉਣ ਦੀ ਸ਼ੁਰੂਆਤ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਹਰ ਬੁਨਿਆਦੀ ਸਹੂਲਤ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਬਸੀ ਬਾਬੂ ਖਾਂ ਵਾਸੀਆਂ ਵਾਸੀਆਂ ਨੂੰ ਅਕਸਰ ਗਰਮੀ ਦੇ ਮੌਸਮ ਦੌਰਾਨ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਪਿੰਡ ਵਾਸੀਆਂ ਦੀ ਮੰਗ ਸੀ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਨਵਾਂ ਟਿਊਬਵੈੱਲ ਲਗਾਇਆ ਜਾਵੇ ਤਾਂ ਜੋ ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚ ਸਕੇ।ਉਨ੍ਹਾਂ ਕਿਹਾ ਕਿ ਨਵਾਂ ਟਿਊਬਵੈੱਲ ਜਲਦ ਹੀ ਲੱਗ ਜਾਵੇਗਾ ਜਿਸ ਨਾਲ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਸੜਕਾਂ, ਸੀਵਰੇਜ, ਸਟਰੀਟ ਲਾਈਟਾਂ, ਸਕੂਲਾਂ ਅਤੇ ਸਿਹਤ ਸਹੂਲਤਾਂ ਦੇ ਨਾਲ-ਨਾਲ ਪੀਣ ਵਾਲੇ ਪਾਣੀ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਟਿਊਬਵੈੱਲ ਪਿੰਡ ਲਈ ਵੱਡੀ ਸਹੂਲਤ ਸਾਬਤ ਹੋਵੇਗਾ ਅਤੇ ਲੋਕਾਂ ਨੂੰ ਸਾਲਾਂ ਪੁਰਾਣੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਵਿਕਾਸ ਲਈ ਇਸੇ ਤਰ੍ਹਾਂ ਦੇ ਹੋਰ ਲੋਕ ਭਲਾਈ ਦੇ ਪ੍ਰੋਜੈਕਟ ਲਿਆਂਦੇ ਜਾਣਗੇ ਅਤੇ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤਾ ਜਾਵੇਗਾ।
।
Comments
Post a Comment