ਬ੍ਰਹਮਲੀਨ ਸੰਤ ਮਾਹਨ ਦਾਸ ਦੇ ਜਨਮ ਦਿਨ ਡੇਰਾ ਸੰਤ ਇੰਦਰ ਸੇਖੈ 'ਚ ਸ਼ਰਧਾ ਪੂਰਵਕ ਮਨਾਏ


ਹੁਸ਼ਿਆਰਪੁਰ /ਦਲਜੀਤ ਅਜਨੋਹਾ 
 ਮਹਾਨ ਤਪੱਸਵੀ, ਬ੍ਰਹਮਲੀਨ ਸੰਤ ਮਾਹਨ ਦਾਸ ਜੀ ਦੇ ਜਨਮ ਦਿਨ ਸਮਾਗਮ ਡੇਰਾ ਸੇਖੈ ਵਿਖੇ ਸੰਤ ਇੰਦਰ ਦਾਸ ਜਨਰਲ਼ ਸਕੱਤਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ, ਸੰਤ ਪ੍ਰਮੇਸ਼ਵਰੀ ਦਾਸ ਦੀ ਰਹਿਨੁਮਾਈ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋੰ ਬਹੁਤ ਸ਼ਰਧਾ ਪੂਰਵਕ ਮਨਾਏ ਗਏ। ਸ੍ਰੀ ਆਖੰਡ ਪਾਠ ਦੇ ਭੋਗ ਤੇ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਉਪਰੰਤ ਵਿਸ਼ਾਲ ਕੀਰਤਨ ਦੇ ਦੀਵਾਨ ਸਜਾਏ ਗਏ ਜਿਸ ਵਿੱਚ ਰਾਗੀ ਜਥਿਆਂ ਤੇ ਪੰਜਾਬ ਦੇ ਵੱਖ ਵੱਖ ਡੇਰਿਆਂ ਅਤੇ ਸੰਪਰਦਾਵਾਂ ਦੇ ਸੰਤਾਂ ਮਹਾਂਪੁਰਸ਼ਾਂ,ਸਮਾਜਕ ਤੇ ਰਾਜਨੀਤਕ ਆਗੂਆਂ ਤੇ ਬੁੱਧੀਜੀਵੀਆਂ ਵਲੋੰ ਸੰਤ ਮਾਹਨ ਦਾਸ ਦੇ ਜਨਮ ਦਿਨ ਤੇ ਹੋਏ ਵਿਸ਼ਾਲ ਸਮਾਗਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਵਲੋੰ ਸਮੂਲੀਅਤ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਤ ਇੰਦਰ ਦਾਸ, ਸੰਤ ਪ੍ਰਮੇਸ਼ਵਰੀ ਦਾਸ, ਸੰਤ ਨਿਰਮਲ ਦਾਸ ਬਾਬੇਜੌੜੇ ਅਤੇ ਬੇਗਮਪੁਰਾ ਭਜਨ ਮੰਡਲੀ ਹਰਿਆਣਾ ,ਰਾਗੀ ਜਥਿਆਂ,ਕਥਾ ਵਾਚਕਾਂ ਵਲੋੰ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕੀਤਾ।
    
    ਇਸ ਮੌਕੇ ਸੰਤ ਸਰਵਣ ਦਾਸ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ.ਪੰਜਾਬ,ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਸਰਵਣ ਦਾਸ ਲੁਧਿਆਣਾ , ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਵਿਨੈ ਮੁਨੀ ਜੰਮੂ, ਸੰਤ ਨਿਰੰਜਨੁ ਦਾਸ ਸ਼ੇਰਪੁਰ ਢਕੌਂ,ਸੰਤ ਬਲਵੰਤ ਸਿੰਘ ਡਿੰਗਰੀਆਂ,ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ, ਸੰਤ ਧਰਮਪਾਲ ਸ਼ੇਰਗੜ, ਸੰਤ ਬੀਬੀ ਕੁਲਦੀਪ ਕੌਰ ਮਹਿਨਾ ,ਸੰਤ ਜਗੀਰ ਸਿੰਘ ਸਰਬਤ ਭਲਾ ਆਸ਼ਰਮ ਨੰਦਾਚੌਰ, ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਹਰਮੀਤ ਸਿੰਘ ਬਣਾ ਸਾਹਿਬ, ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਪਵਨ ਦਾਸ ਤਾਜੇਵਾਲ,ਸੰਤ ਰਜੇਸ਼ ਦਾਸ ਬਜਵਾੜਾ,ਸੰਤ ਗੁਰਮੀਤ ਦਾਸ, ਭੈਣ ਸੰਤੋਸ਼ ਕੁਮਾਰੀ ਨੇ ਸੰਤ ਮਾਹਨ ਦਾਸ ਜੀ ਦੇ ਜਨਮ ਦਿਨ ਤੇ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ। ਸਟੇਜ ਸਕੱਤਰ ਦੀ ਸੇਵਾ ਮਾਸਟਰ ਪਰਮਜੀਤ ਸਿੰਘ ਨੇ ਨਿਭਾਈ।    

ਸੰਤ ਇੰਦਰ ਦਾਸ, ਸੰਤ ਪ੍ਰਮੇਸ਼ਵਰੀ ਦਾਸ ਵਲੋੰ ਆਏ ਹੋਏ ਸੰਤਾਂ ਮਹਾਂਪੁਰਸ਼ਾਂ,ਸਮਾਜਕ ਤੇ ਰਾਜਨੀਤਕ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਅਤੇ ਧੰਨਵਾਦ ਕੀਤਾ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Comments