ਜਨਰਲ ਕਮਿਸ਼ਨ ਦਾ ਚੇਅਰਮੈਨ ਨਾ ਲਗਾਉਣ ਤੇ ਸਮੁੱਚੇ ਜਨਰਲ ਵਰਗ ਵਿੱਚ ਗੁੱਸੇ ਦੀ ਲਹਿਰ ਚੋਣਾਂ ਚ ‘ 'ਆਪ' ਦਾ ਕੀਤਾ ਜਾਵੇਗਾ ਵਿਰੋਧ-ਫੁਗਲਾਣਾ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੀ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਦੀ ਅਗਵਾਈ 'ਚ ਹੋਈ। ਇਸ ਮੌਕੇ ਫੁਗਲਾਣਾ ਅਤੇ ਸਰਪ੍ਰਸਤ ਸੁਰਜੀਤ ਸਿੰਘ ਮਸੂਤਾ ,ਜਨਰਲ ਸਕੱਤਰ ਜਗਤਾਰ ਸਿੰਘ ਭੂੰਗਰਨੀ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਰਣਨੀਤੀ ਤਹਿਤ ਜਨਰਲ ਵਰਗ ਨੂੰ ਨੁੱਕਰੇ ਲਗਾਇਆ ਜਾ ਰਿਹਾ ਹੈ ਤੇ ਦੂਜੇ ਵਰਗ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਹ ਜਨਰਲ ਵਰਗ ਨਾਲ ਸਰਾਸਰ ਧੱਕਾ ਹੈ ।ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਦਸੰਬਰ 2021 'ਚ ਬਣੇ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਅਤੇ ਮੈਂਬਰ ਲਗਾਏ ਗਏ ਸਨ ਪਰ ਉਨ੍ਹਾਂ ਵੱਲੋਂ ਚੋਣ ਲੜਨ ਕਾਰਨ ਅਸਤੀਫਾ ਦੇਣ ਤੇ ਆਪ ਸਰਕਾਰ ਨੇ ਚਾਰ ਸਾਲ ਬੀਤ ਜਾਣ ਤੇ ਜਨਰਲ ਵਰਗ ਦਾ ਚੇਅਰਮੈਨ ਨਹੀਂ ਲਗਾਇਆ ਜਦ ਕਿ ਬਾਕੀ ਵਰਗਾਂ ਦੇ ਬਣੇ ਕਮਿਸ਼ਨਾਂ ਦੇ ਚੇਅਰਮੈਨ ਲਗਾ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕਦੇ ਬਕਾਏ ਨਾ ਦੇਣਾ ,ਪੰਜਾਬ ਅੰਦਰ ਨਸ਼ਿਆਂ ਨੂੰ ਠੱਲ ਨਾ ਪੈਣਾ ਅਤੇ ਪੰਜਾਬ ਅੰਦਰ ਦਿਨੋ ਦਿਨ ਵੱਧ ਰਹੀਆਂ ਅਣ ਸੁਖਾਵੀਆਂ ਘਟਨਾਵਾਂ ਤੇ ਚਿੰਤਾ ਵਿਕਆਤ ਕੀਤੀ ਅਤੇ ਸਰਕਾਰ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਜਿਨ੍ਹਾਂ ਤਹਿਤ ਜਨਰਲ ਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1000 ਤੇ ਦੂਜੀ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਜਾਤ ਆਧਾਰ ਵਖਰੇਵੇਂ ਖੜ੍ਹੇ ਕਰਕੇ ਆਪਣੇ ਸਿਆਸੀ ਹਿੱਤ ਪੂਰੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਬਨਿਟ ਸਬ ਕਮੇਟੀ ਵਲੋਂ ਵੀ ਵਿਤਕਰੇ ਤਹਿਤ ਫ਼ਰੰਟ ਨੂੰ ਜਾਣਬੁੱਝ ਕੇ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ, ਜਦਕਿ ਦੂਜੇ ਪਾਸੇ ਹੋਰ ਵਰਗਾਂ ਨੂੰ ਸੁਣ ਕੇ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲਦ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਤੇ ਸਟਾਫ਼ ਨਾਲ ਲਗਾਇਆ ਤਾਂ 2027 ਦੀਆਂ ਚੋਣਾਂ 'ਚ 'ਆਪ' ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ ਗਿੱਲ ਬਘਾਣਾ, ਈਸ਼ਰ ਸਿੰਘ ਨਰੂੜ, ਜਗਤਾਰ ਸਿੰਘ ਭੁੰਗਰਨੀ, ਜਸਵਿੰਦਰ ਸਿੰਘ ਸੰਘਾ, ਰਤਨ ਸਿੰਘ ਸੈਣੀ, ਜਸਵਿੰਦਰ ਸਿੰਘ ਹਰਖੋਵਾਲ, ਕਰਮਜੀਤ ਸਿੰਘ ਅਟਵਾਲ, ਮੰਗਲ ਸਿੰਘ ਜਲਵੇਹੜਾ,ਬਲਵਿੰਦਰ ਸਿੰਘ ਭਾਮ,ਵਰਿੰਦਰ ਸਿੰਘ ਭਿੰਡਰ, ਜਸਵੀਰ ਸਿੰਘ ਪਰਮਾਰ, ਮੱਖਣਜੀਤ ਸਿੰਘ ਮੋਨਾ ਕਲਾਂ, ਗੁਰਦਿਆਲ ਸਿੰਘ ਜਲਵੇੜਾ ਸਤਨਾਮ ਸਿੰਘ ਸ਼ਿਦੂ ,ਗੁਰਮੇਲ ਸਿੰਘ ਬਘਾਣਾ,ਬਲਵੀਰ ਸਿੰਘ ਤੰਬੜ ਮਹਿੰਦਰ ਸਿੰਘ ਸਾਬਕਾ ਸਰਪੰਚ ਮੁਖਿਲਆਣਾ ਆਦਿ ਹਾਜ਼ਰ

Comments