ਹੁਸ਼ਿਆਰਪੁਰ 24 ਮਈ ਦਲਜੀਤ ਅਜਨੋਹਾ
(ਪ੍ਰੀਤਮ ਸਿੰਘ ਪੰਮੀ )
ਬਹੁਜਨ ਸਮਾਜ ਪਾਰਟੀ ਵਲੋਂ ਮੁਕੇਰੀਆਂ ਵਿਖੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਜ਼ਿਲਾ ਪ੍ਰਧਾਨ ਦਲਜੀਤ ਰਾਏ,ਪੰਜਾਬ ਸਕੱਤਰ ਮਨਿੰਦਰ ਸ਼ੇਰਪੁਰੀ ਦੀ ਅਗਵਾਈ ਹੇਠ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਡੋਰ ਟੂ ਡੋਰ ਪ੍ਰਚਾਰ ਕੀਤਾ ਅਤੇ ਹਾਥੀ ਨਿਸ਼ਾਨ ਤੇ ਮੋਹਰਾਂ ਲਾ ਕੇ ਬਸਪਾ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ, 26 ਤਰੀਕ ਨੂੰ ਹੋਣ ਜਾ ਰਹੀਆਂ ਮਿਊਂਸੀਪਲ ਕਮੇਟੀ (ਨਗਰ ਕੌਂਸਲ) ਦੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਨੂੰ ਤੇਜ਼ ਕਰਨ ਲਈ ਮੁਕੇਰੀਆਂ ਯੂਨਿਟ ਦੀ ਲੀਡਰਸ਼ਿਪ ਵੀ ਹਾਜਰ ਸੀ।
ਇਸ ਮੌਕੇ ਵਾਰਡ ਦੇ ਲੋਕਾਂ ਨਾਲ ਗੱਲ ਕਰਦਿਆਂ ਦਲਜੀਤ ਰਾਏ,ਮਨਿੰਦਰ ਸ਼ੇਰਪੁਰੀ ਨੇ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿਵਾਉਣਾ ਬਸਪਾ ਦੀ ਮੁੱਖ ਤਰਜੀਹ ਹੈ।
ਉਨਾਂ 'ਪੰਜਾਬ ਸੰਭਾਲੋ ਮੁਹਿੰਮ' ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਅਤੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਬਸਪਾ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮੁਕੇਰੀਆਂ ਦੇ ਸੂਝਵਾਨ ਵੋਟਰਾਂ ਨੂੰ ਸੱਦਾ ਦਿੱਤਾ ਕਿ ਸ਼ਹਿਰ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਆਉਣ ਵਾਲੀ 26 ਤਰੀਕ ਨੂੰ ਬਹੁਜਨ ਸਮਾਜ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਅਤੇ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਣ। ਇਸ ਮੌਕੇ ਸੁਰਜੀਤ ਮਹਿਮੀ ਪ੍ਰਧਾਨ ਹੁਸ਼ਿਆਰਪੁਰ ਵਿਧਾਨ ਸਭਾ ਅਤੇ ਮੁਕੇਰੀਆਂ ਹਲਕੇ ਦੇ ਆਗੂ ਭਾਰੀ ਗਿਣਤੀ ਵਿੱਚ ਹਾਜਰ ਸਨ।
Comments
Post a Comment