ਡਾ. ਇਸ਼ਾਂਕ ਕੁਮਾਰ - ਹਮੇਸ਼ਾ ਲੋਕਾਂ ਵਿਚ, ਹਮੇਸ਼ਾ ਲੋਕਾਂ ਦੀ ਸੇਵਾ ਲਈ ਹਾਜ਼ਰਚੱਬੇਵਾਲ ਦਾ ਵਿਕਾਸ ਅਤੇ ਲੋਕ ਸੇਵਾ ਹੀ ਮੇਰੀ ਸਭ ਤੋਂ ਵੱਡੀ ਤਰਜੀਹ : ਡਾ. ਇਸ਼ਾਂਕ ਕੁਮਾਰ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
“ਚੱਬੇਵਾਲ ਦਾ ਵਿਕਾਸ ਅਤੇ ਹਲਕਾ ਨਿਵਾਸੀਆਂ ਦੀ ਸੇਵਾ ਕਰਨਾ ਮੇਰੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਮੈਂ ਲੋਕਾਂ ਨਾਲ ਲਗਾਤਾਰ ਜੁੜੇ ਰਹਿਣ ਲਈ ਵਚਨਬੱਧ ਹਾਂ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ,” ਇਹ ਵਿਚਾਰ ਹਨ ਹਲਕਾ ਚੱਬੇਵਾਲ ਦੇ ਵਿਧਾਇਕ ਡਾ .ਇਸ਼ਾਂਕ ਕੁਮਾਰ ਦੇ। ਉਨ੍ਹਾਂ ਅੱਗੇ ਕਿਹਾ ਕਿ ਪੂਰੇ ਵਿਧਾਨ ਸਭਾ ਹਲਕੇ ਵਿੱਚ ਪਾਰਦਰਸ਼ਤਾ, ਲੋਕਾਂ ਤੱਕ ਆਸਾਨ ਪਹੁੰਚ ਅਤੇ ਜਨ ਸਮੱਸਿਆਵਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਉਹ ਹਮੇਸ਼ਾ ਯਤਨਸ਼ੀਲ ਹਨ।

ਇਹ ਜ਼ਿਕਰਯੋਗ ਹੈ ਕਿ ਚੱਬੇਵਾਲ ਦੇ ਨੌਜਵਾਨ ਅਤੇ ਉਰਜਾਵਾਨ ਵਿਧਾਇਕ ਡਾ. ਇਸ਼ਾਂਕ ਕੁਮਾਰ ਲਗਾਤਾਰ ਆਪਣੇ ਹਲਕੇ ਦੇ ਲੋਕਾਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। ਉਹ ਨਿਯਮਿਤ ਤੌਰ ’ਤੇ ਹਲਕਾ ਵਾਸੀਆਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਲੋਕ ਭਲਾਈ ਨਾਲ ਜੁੜੇ ਮਸਲਿਆਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਂਦੇ ਹਨ।

ਭਾਵੇਂ ਉਨ੍ਹਾਂ ਦਾ ਚੱਬੇਵਾਲ ਦਫਤਰ ਹੋਵੇ ਜਾਂ ਰਿਹਾਇਸ਼ੀ ਦਫਤਰ, ਡਾ. ਇਸ਼ਾਂਕ ਕੁਮਾਰ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕਾਂ ਨਾਲ ਮੁਲਾਕਾਤ ਕਰਦੇ ਹਨ ਅਤੇ ਵਿਕਾਸ ਕਾਰਜਾਂ, ਜਨ ਸ਼ਿਕਾਇਤਾਂ, ਭਲਾਈ ਸਕੀਮਾਂ ਅਤੇ ਹੋਰ ਸਥਾਨਕ ਮਸਲਿਆਂ ਨਾਲ ਸੰਬੰਧਿਤ ਮਾਮਲਿਆਂ ਨੂੰ ਨਿੱਜੀ ਤੌਰ ’ਤੇ ਸੁਣਦੇ ਹਨ। ਦਫਤਰੀ ਮੀਟਿੰਗਾਂ ਤੋਂ ਇਲਾਵਾ ਉਹ ਦਿਨ ਦਾ ਵੱਡਾ ਹਿੱਸਾ ਵੱਖ-ਵੱਖ ਪਿੰਡਾਂ ਦੇ ਦੌਰਿਆਂ ਵਿੱਚ ਬਿਤਾਉਂਦੇ ਹਨ, ਜਿੱਥੇ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਲੋਕਾਂ ਨਾਲ ਸਿੱਧਾ ਰਾਬਤਾ ਵੀ ਕਰਦੇ ਹਨ।

ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਵਿਧਾਇਕ ਦੇ ਸਾਦੇ ਅਤੇ ਮਿਲਣਸਾਰ ਸੁਭਾਅ ਅਤੇ ਲੋਕਾਂ ਵਿਚ ਉਨ੍ਹਾਂ ਦੀ ਨਿਯਮਿਤ ਉਪਲਬਧਤਾ ਦੀ ਸ਼ਲਾਘਾ ਕਰਦੇ ਹਨ । ਉਨ੍ਹਾਂ ਨੂੰ ਮਿਲਣ ਆਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਡਾ. ਇਸ਼ਾਂਕ ਕੁਮਾਰ ਹਮੇਸ਼ਾ ਆਸਾਨੀ ਨਾਲ ਉਪਲਬਧ ਰਹਿੰਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਗੰਭੀਰਤਾ ਨਾਲ ਯਤਨ ਕਰਦੇ ਹਨ।

ਇੱਥੋਂ ਤੱਕ ਕਿ ਜਦੋਂ ਵਿਧਾਇਕ ਕਿਸੇ ਸਰਕਾਰੀ ਪ੍ਰੋਗਰਾਮ ਜਾਂ ਮੀਟਿੰਗ ਕਾਰਨ ਹਲਕੇ ਤੋਂ ਬਾਹਰ ਹੁੰਦੇ ਹਨ ਜਾਂ ਹਲਕਾ ਵਾਸੀਆਂ ਨੂੰ ਨਹੀਂ ਮਿਲ ਸਕਦੇ , ਉਦੋਂ ਵੀ ਉਹ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਪਹਿਲਾਂ ਹੀ ਜਾਣਕਾਰੀ ਦਿੰਦੇ ਹਨ ਅਤੇ ਫੋਨ ’ਤੇ ਵੀ ਲੋਕਾਂ ਦੀ ਸਹਾਇਤਾ ਲਈ ਉਪਲਬਧ ਰਹਿੰਦੇ ਹਨ। ਲੋਕਾਂ ਵਿਚ ਉਨ੍ਹਾਂ ਦੀ ਲਗਾਤਾਰ ਸਰਗਰਮੀ ਅਤੇ ਹਲਕਾ ਚੱਬੇਵਾਲ ਦੇ ਵਿਕਾਸ ਅਤੇ ਲੋਕ ਭਲਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੇ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਕੀਤਾ ਹੈ, ਜਿਸ ਦਾ ਅੰਦਾਜ਼ਾ ਉਨ੍ਹਾਂ ਦੇ ਦਫਤਰ ਵਿੱਚ ਹਰ ਰੋਜ਼ ਉਮੜ ਰਹੀ ਵੱਡੀ ਭੀੜ ਤੋਂ ਲਗਾਇਆ ਜਾ ਸਕਦਾ ਹੈ।

Comments