ਲੋਕ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਕੇਸ ਲਗਾਉਣ ਕਿਉਂਕਿ ਇਸ ਲੋਕ ਅਦਾਲਤ ਵਿੱਚ ਛੇਤੀ ਅਤੇ ਸਸਤਾ ਨਿਆ ਮਿਲਦਾ ਹੈ
ਹੁਸ਼ਿਆਰਪੁਰ/ ਦਲਜੀਤ ਅਜਨੋਹਾ
ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਜਿਲ੍ਹਾ ਪੱਧਰ ’ਤੇ ਸਥਾਈ ਲੋਕ ਅਦਾਲਤਾਂ (ਜਨਤਕ ਉਪਯੋਗਤਾ ਸੇਵਾਵਾਂ) ਕਾਨੂੰਨੀ ਸੇਵਾਵਾਂ ਅਥਾਰਟੀਜ ਐਕਟ, 1987 ਦੀ ਧਾਰਾ 22-ਬੀ ਦੇ ਤਹਿਤ ਸਥਾਪਿਤ ਕੀਤੀਆਂ ਗਈਆਂ ਹਨ। ਇਨ੍ਹਾਂ ਉਦੇਸ਼ਾਂ ਨਾਲ ਹੀ ਸਥਾਈ ਲੋਕ ਅਦਾਲਤ (ਜਨਤਕ ਉਪਯੋਗਤਾ ਸੇਵਾਵਾਂ) ਜਿਸ ਨੂੰ ਇਸ ਤੋਂ ਬਾਅਦ ਪੀ.ਐਲ.ਏ. (ਪੀ.ਯੂ.ਐਸ.) ਕਿਹਾ ਜਾਂਦਾ ਹੈ। ਕਾਨੂੰਨੀ ਸੇਵਾਵਾਂ ਅਥਾਰਟੀਜ ਅਮੈਡਮੈਂਟ ਐਕਟ, 2002 ਅਨੁਸਾਰ ਜਿਲ੍ਹਾ ਪੱਧਰ ’ਤੇ ਸਥਾਈ ਲੋਕ ਅਦਾਲਤਾਂ (ਜਨਤਕ ਉਪਯੋਗਤਾ ਸੇਵਾਵਾਂ) ਦਾ ਗਠਨ ਕੀਤਾ ਗਿਆ ਹੈ। ਪਰਮਾਨੈਂਟ ਲੋਕ ਅਦਾਲਤ ਵਿੱਚ (ਜਨ ਉਪਯੋਗੀ ਸੇਵਾਵਾਂ) ਵਿੱਚ 01 ਚੈਅਰਮੇਨ ਅਤੇ 02 ਮੈਂਬਰ ਹੁੰਦੇ ਹਨ। ਇਸ ਲੋਕ ਅਦਾਲਤ ਵਿੱਚ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਪ੍ਰੀੑਲੀਟੀਗੇਟਿਵ ਕੇਸਾਂ (ਜਿਹੜੇ ਕੇਸ ਅਦਾਲਤਾਂ ਲਬਿੰਤ ਨਹੀ ਹਨ) ਦਾ ਫੈਸਲਾ ਕੀਤਾ ਜਾਂਦਾ ਹੈ। ਇਸ ਸਥਾਈ ਲੋਕ ਅਦਾਲਤ ਵਿੱਚ ਜਨ ਉਪਯੋਗੀ ਸੇਵਾਵਾਂ ਜਿਵੇਂ ਕਿ ਆਵਾਜਾਈ ਸੇਵਾਵਾਂ,ਪੋਸਟਲ, ਟੈਲੀਗ੍ਰਾਫ ਜਾਂ ਟੈਲੀਫੋਨ ਸੇਵਾਵਾਂ, ਬਿਜਲੀ ਸੇਵਾਵਾਂ ਸਬੰਧੀ ਮਾਮਲੇ, ਪਾਣੀ ਦੀ ਸਬੰਧੀ ਮਾਮਲੇ ਕੁਦਰਤੀ ਸਾਧਨਾ ਦੀ ਸੁਰਖਿਆ ਜਾਂ ਸੈਨੀਟੇਸ਼ਨ ਸਬੰਧੀ ਮਾਮਲੇ, ਹਸਪਤਾਲਾਂ ਜਾਂ ਡਿਸਪੇਂਸਰੀਆਂ ਵਿੱਚ ਸੇਵਾਵਾਂ ਮਾਮਲੇ, ਬੀਮਾ ਸੇਵਾਵਾ, ਬੈਂਕਿਗ ਸੇਵਾਵਾਂ, ਹਾਉਸਿੰਗ ਸੇਵਾਵਾਂ, ਫਾਇਨਾਂਸ ਸੇਵਾਵਾਂ, ਸਿਖਿਆ ਪ੍ਰਦਾਨ ਕਰਨ ਅਤੇ ਇਸ ਨਾਲ ਜੁੜੇ ਮਾਮਲੇ, ਐਲ ਪੀ ਜੀ ਦੇ ਨਵੇਂ ਕੁਨੇਕਸ਼ਨ, ਸਪਲਾਈ, ਰਿਫਿਲਿੰਗ ਅਤੇ ਇਸ ਨਾਲ ਜੁੜੇ ਮਾਮਲੇ, ਆਧਾਰ ਕਾਰਡ, ਰਾਸ਼ਨ ਕਾਰਡ , ਵੋਟਰ ਸ਼ਨਾਖਤੀ ਕਾਰਡ ਅਤੇ ਬੀ ਪੀ ਐਲ ਕਾਰਡ ਜਾਰੀ ਕਰਨ ਸਬੰਧੀ, ਬੁਢਾਪਾ ਪੈਨਸ਼ਨ, ਵਿਧਵਾ ਸਕੀਮ, ਸ਼ਗਨ ਸਕੀਮ ਅਤੇ ਬੇਰੋਜਗਾਰੀ ਭੱਤੇ ਦੀਆਂ ਸੇਵਾਵਾਂ ਸਬੰਧੀ ਮਾਮਲੇ, ਜਨਤਕ ਵੰਡ ਸਬੰਧੀ ਸੇਵਾਵਾਂ, ਜਨਮ ਤੇ ਮੌਤ ਦੀ ਰਜਿਸ਼ਟਰੇਸ਼ਨ ਨਾਲ ਸਬੰਧਤ ਸੇਵਾਵਾਂ।
ਉਪਰੋਕਤ ਸੇਵਾਵਾਂ ਨਾਲ ਸਬੰਧਤ ਅਜਿਹੇ ਝਗੜੇ, ਸ਼ਿਕਾਇਤਾਂ, ਵਿਵਾਦ ਜਿਹੜੇ ਅਦਾਲਤਾਂ ਵਿੱਚ ਲੰਬਿਤ ਨਹੀ ਹਨ, ਸਬੰਧੀ ਦਰਖਾਸਤ ਸਾਦੇ ਕਾਗਜ ’ਤੇ ਲਿਖ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਚੈਅਰਮੇਨ ਕੋਲ ਪੇਸ਼ ਕਰਨੀ ਹੁੰਦੀ ਹੈ ਅਤੇ ਇਸ ਲੋਕ ਅਦਾਲਤ ਵਿੱਚ 01 ਕਰੋੜ ਰੁਪਏ ਤੱਕ ਦੇ ਝਗੜੇ, ਮਾਮਲੇ ਰੱਖੇ ਜਾ ਸਕਦੇ ਹਨ।
ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਪਰੋਕਤ ਕੇਟਾਗਰੀਆਂ ਅਧੀਨ ਆਉਂਦੇ ਆਪਣੇ ਕੇਸਾਂ ਨੂੰ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਲਗਾਉਣ ਕਿਉਂਕਿ ਇਸ ਲੋਕ ਅਦਾਲਤ ਵਿੱਚ ਛੇਤੀ ਅਤੇ ਸਸਤਾ ਨਿਆ ਮਿਲਦਾ ਹੈ ਅਤੇ ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ । ਕੇਸ ਲਗਾਉਣ ਲਈ ਕੋਈ ਵੀ ਕੋਰਟ ਫੀਸ ਨਹੀ ਲਗਦੀ ਅਤੇ ਇਸ ਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀ ਹੁੰਦੀ।
Comments
Post a Comment