ਹੁਸ਼ਿਆਰਪੁਰ ਪੁਲਿਸ ਵੱਲੋਂ ਵੱਖ-ਵੱਖ ਮੁਹਿੰਮਾਂ ਅਤੇ ਆਪਰੇਸ਼ਨਾਂ ਤਹਿਤ ਵੱਡੀ ਮਾਤਰਾ ਵਿੱਚ ਬਰਾਮਦਗੀ****ਜ਼ਿਲ੍ਹਾ ਪੁਲਿਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਕੀਤੀ ਗਈ ਬਰਾਮਦਗੀ ਅਤੇ ਹੋਰ ਕਾਨੂੰਨੀ ਕਾਰਵਾਈ ਦੀ ਵਿਸ਼ੇਸ਼ ਰਿਪੋਰਟ


ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਪ੍ਰਸ਼ੰਸਾਯੋਗ ਯਤਨਾਂ, ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਅਤੇ ਹੋਰ ਆਪਰੇਸ਼ਨਾਂ ਤਹਿਤ ਪੁਲਿਸ ਵੱਲੋਂ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਸਖ਼ਤੀ ਨਾਲ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਨਸ਼ਿਆਂ ਦੀ ਤਸਕਰੀ ਨੂੰ ਰੋਕਣ, ਨਸ਼ਿਆਂ ਵਿੱਚ ਗ੍ਰਸਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਬਹੁਤ ਹੀ ਮੁਸਤੈਦੀ ਨਾਲ ਕਾਰਵਾਈ ਕੀਤੀ ਗਈ ਹੈ।
ਉੱਥੇ ਹੀ ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਕਾਨੂੰਨੀ ਕਾਰਵਾਈ ਕਰਦਿਆਂ ਅਪ੍ਰੈਲ ਮਹੀਨੇ ਦੌਰਾਨ ਜ਼ਿਲ੍ਹੇ ਭਰ ਵਿੱਚ 113 ਵੱਖ-ਵੱਖ ਧਾਰਾਵਾਂ ਅਧੀਨ ਮਾਮਲੇ ਦਰਜ ਕੀਤੇ ਗਏ ਹਨ, 148 ਮੁਲਜ਼ਮ ਵੱਖ ਵੱਖ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਤੋਂ ਇਲਾਵਾ 10 ਕਿਲੋ 322 ਗ੍ਰਾਮ ਹੈਰੋਇਨ, 1 ਕਿਲੋ 30 ਗ੍ਰਾਮ ਅਫ਼ੀਮ, 296 ਗ੍ਰਾਮ ਚਰਸ, 3 ਕਿਲੋ 515 ਗ੍ਰਾਮ ਇੰਟੌਕਸਿਕੈਂਟ ਪਾਊਡਰ, 2543 ਨਸ਼ੀਲੇ ਕੈਪਸੂਲ ਅਤੇ 1 ਲੱਖ 20 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸੇ ਤਰ੍ਹਾਂ ਪੁਲਿਸ ਭਵਿੱਖ ਵਿੱਚ ਵੀ ਸਖ਼ਤੀ ਨਾਲ ਕਾਨੂੰਨੀ ਕਾਰਵਾਈ ਕਰਦਿਆਂ ਸਰਕਾਰ ਦੀ ਇਸ ਮੁਹਿੰਮ ਅਤੇ ਹੋਰ ਆਪਰੇਸ਼ਨਾਂ ਨੂੰ ਲਗਾਤਾਰ ਜਾਰੀ ਰੱਖੇਗੀ। ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਦਿਨ-ਰਾਤ ਕੰਮ ਕਰ ਰਹੀ ਹੈ

Comments