ਮੋਹਾਲੀ/ਦਲਜੀਤ ਅਜਨੋਹਾ
ਸੰਤ ਨਿਰੰਕਾਰੀ ਸਤਸੰਗ ਭਵਨ, ਫੇਜ਼ 6 ਮੋਹਾਲੀ ਵਿੱਚ ਇੱਕ ਵਿਸ਼ਾਲ ਨਿਰੰਕਾਰੀ ਬਾਲ ਸੰਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਬੱਚਿਆਂ ਅਤੇ ਸੰਗਤ ਨੇ ਉਤਸ਼ਾਹ ਨਾਲ ਭਾਗ ਲਿਆ। ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਕਿਰਪਾ ਨਾਲ ਕਰਵਾਏ ਸਮਾਗਮ ਸੰਤ ਨਿਰੰਕਾਰੀ ਮੰਡਲ, ਚੰਡੀਗੜ੍ਹ ਜੋਨ ਦੇ ਜੋਨਲ ਇੰਚਾਰਜ ਸ੍ਰੀ ਓ.ਪੀ. ਨਿਰੰਕਾਰੀ ਜੀ ਨੇ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਿਰੰਕਾਰ ਪ੍ਰਭੂ ਦੀ ਸੱਚੀ ਜਾਣਕਾਰੀ ਪ੍ਰਾਪਤ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਨਿਰੰਕਾਰ ਸਰਬਵਿਆਪਕ ਅਤੇ ਸਰਬਸ਼ਕਤੀਮਾਨ ਹੈ। ਉਨ੍ਹਾਂ ਨੇ ਦੱਸਿਆ ਕਿ ਮਨੁੱਖੀ ਜੀਵਨ ਦਾ ਮੁੱਖ ਉਦੇਸ਼ ਇਸ ਪਰਮਾਤਮਾ ਨੂੰ ਜਾਣਨਾ ਹੈ। ਅੱਜ ਦੇ ਸਮੇਂ ਚ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਇਸ ਨਿਰੰਕਾਰ ਪ੍ਰਭੂ ਦੀ ਜਾਣਕਾਰੀ ਕਰਵਾ ਰਹੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਮਾਤਾ-ਪਿਤਾ ਦਾ ਸਤਿਕਾਰ ਕਰਨ ਅਤੇ ਆਦਰ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਉਹੀ ਉਨ੍ਹਾਂ ਦੇ ਪਹਿਲੇ ਗੁਰੂ ਹੁੰਦੇ ਹਨ।ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਮਾਤਾ-ਪਿਤਾ ਧੰਨ ਹਨ ਜੋ ਆਪਣੇ ਬੱਚਿਆਂ ਨੂੰ ਸਤਸੰਗ ਨਾਲ ਜੋੜਦੇ ਹਨ ਅਤੇ ਉਨ੍ਹਾਂ ਨੂੰ ਸਹੀ ਮਾਰਗ ਦਿਖਾਉਂਦੇ ਹਨ। ਨਿਰੰਕਾਰੀ ਮਿਸ਼ਨ ਪਿਆਰ, ਸਤਿਕਾਰ ਅਤੇ ਨਿਮਰਤਾ ਦੀ ਭਾਵਨਾ ਸਿਖਾਉਂਦਾ ਹੈ। ਬੱਚਿਆਂ ਨੂੰ ਆਪਣੇ ਅਧਿਆਪਕਾਂ ਅਤੇ ਵੱਡਿਆਂ ਦਾ ਵੀ ਦਿਲੋਂ ਆਦਰ ਕਰਨਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੇ ਅਨੁਭਵ ਨਾਲ ਜੀਵਨ ਨੂੰ ਸਹੀ ਦਿਸ਼ਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਜੋ ਬੱਚੇ ਸੰਤ ਮਤ ਅਨੁਸਾਰ ਜੀਵਨ ਜੀਊਂਦੇ ਹਨ, ਉਹ ਭਵਿੱਖ ਵਿੱਚ ਜ਼ਰੂਰ ਉੱਚਾਈਆਂ ਹਾਸਲ ਕਰਦੇ ਹਨ। ਸਮਾਗਮ ਦੇ ਅੰਤ ਵਿੱਚ ਮੋਹਾਲੀ ਬ੍ਰਾਂਚ ਦੇ ਇੰਚਾਰਜ ਸ੍ਰੀ ਗੁਲਸ਼ਨ ਲੂਥਰਾ ਜੀ ਨੇ ਸਾਰੀ ਹਾਜ਼ਿਰ ਸੰਗਤ ਅਤੇ ਬੱਚਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਇਸ ਸਫਲ ਅਤੇ ਪ੍ਰੇਰਣਾਦਾਇਕ ਪ੍ਰੋਗਰਾਮ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ। ਇਹ ਸਮਾਗਮ ਬੱਚਿਆਂ ਲਈ ਅਧਿਆਤਮਕ ਪ੍ਰੇਰਣਾ ਦਾ ਸਰੋਤ ਬਣਿਆ।
Comments
Post a Comment