ਗੜ੍ਹਸ਼ੰਕਰ ਸ਼ਹਿਰ ਵਿੱਚ ਪਿਛਲੇ ਦਿਨਾਂ ਵਿੱਚ ਲਗਭਗ 100 ਚੋਰੀਆਂ ਹੋ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੋ ਰਿਹਾ ਹੈ/ਐਡਵੋਕੇਟ ਪੰਕਜ ਕ੍ਰਿਪਾਲ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਗੜ੍ਹਸ਼ੰਕਰ ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਵਿਰੋਧ ਵਿੱਚ ਅੱਜ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਮੈਂਬਰ ਪੰਕਜ ਕ੍ਰਿਪਾਲ ਐਡਵੋਕੇਟ ਦੀ ਅਗਵਾਈ ਹੇਠ ਪੁਲਿਸ ਥਾਣਾ ਗੜ੍ਹਸ਼ੰਕਰ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਨੇ ਕਿਹਾ ਕਿ ਗੜ੍ਹਸ਼ੰਕਰ ਸ਼ਹਿਰ ਵਿੱਚ ਪਿਛਲੇ ਦਿਨਾਂ ਵਿੱਚ ਲਗਭਗ 100 ਚੋਰੀਆਂ ਹੋ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੋ ਰਿਹਾ ਹੈ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਵਪਾਰੀ ਵਰਗ ਪ੍ਰੇਸ਼ਾਨ ਹੈ।ਉਨ੍ਹਾਂ ਕਿਹਾ ਕਿ ਵਪਾਰੀ ਵਰਗ ਪਹਿਲਾਂ ਹੀ ਮੰਦੀ ਦੇ ਦੌਰ ਵਿੱਚੋਂ ਗੁਜਰ ਰਿਹਾ ਹੈ ਅਤੇ ਚੋਰੀਆਂ ਕਾਰਨ ਵਪਾਰੀ ਵਰਗ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰਾਂ ਤਬਾਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਕ ਹਫਤੇ ਵਿੱਚ ਚੋਰ ਨਾਂ ਫੜੇ ਗਏ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ ਅਤੇ ਅਗਲੇ ਸੋਮਵਾਰ ਨੂੰ ਦੁਬਾਰਾ ਪੁਲਿਸ ਥਾਣੇ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਹਰਵੇਲ ਸਿੰਘ ਸੈਣੀ ਨੇ ਬੋਲਦਿਆਂ ਕਿਹਾ ਕਿ ਗੜ੍ਹਸ਼ੰਕਰ ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਵਿਰੋਧ ਵਿੱਚ ਪੰਕਜ ਕ੍ਰਿਪਾਲ ਨੇ ਧਰਨਾ ਅਤੇ ਰੋਸ ਪ੍ਰਦਰਸ਼ਨ ਕਰ ਕੇ ਵਪਾਰੀਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੁਲਿਸ ਪ੍ਰਸ਼ਾਸਨ ਪੰਜਾਬ ਸਰਕਾਰ ਦੀ ਕਠਪੁਤਲੀ ਬਣਿਆ ਹੋਇਆ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਜਨਰਲ ਸਕੱਤਰ ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਡੱਟ ਕੇ ਵਪਾਰੀਆਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਡਰਾ ਕੇ ਵੋਟਾਂ ਲੈਣੀਆਂ ਚਾਹੁੰਦੀ ਹੈ, ਪਰ ਪੰਜਾਬੀ ਡਰਨ ਵਾਲੇ ਨਹੀਂ। ਇਸ ਮੌਕੇ ਹਰਪ੍ਰੀਤ ਸਿੰਘ ਸਾਧੋਵਾਲ, ਜਸਵੀਰ ਸਿੰਘ ਜੱਸੀ ਪੁਰਖੋਵਾਲ, ਕਿਸ਼ਨ ਸਹੋਤਾ, ਬੱਗੂ ਰਾਣਾ, ਵੈਦ ਅੰਮ੍ਰਿਤ ਲਾਲ, ਚੇਤਨ ਕੁਮਾਰ, ਜੈ ਸਿੰਘ ਰਾਣਾ, ਰਵਿੰਦਰ ਮਲਹੋਤਰਾ, ਮਨਜਿੰਦਰ ਮੋਹਣੋਵਾਲ, ਕਰਪੂਲ ਸਿੰਘ, ਸੁਨੀਲ ਬੱਸੀ, ਗੁਰਮੇਲ ਸਿੰਘ, ਗਗਨਦੀਪ ਸਿੰਘ, ਜਗਤਾਰ ਸਿੰਘ ਸਾਧੋਵਾਲ, ਰੋਹਿਤ ਕੁਮਾਰ ਪੋਸੀ, ਰਾਜ ਕੁਮਾਰ, ਦੀਪਕ ਕੁਮਾਰ, ਆਦਿ ਹਾਜ਼ਰ ਹੋਏ। ਇਸ ਮੌਕੇ ਐਸ ਐਚ ਓ ਗਗਨਪ੍ਰੀਤ ਸਿੰਘ ਸੇਖੋਂ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਯਕੀਨ ਦਿਵਾਇਆ ਕਿ ਤਿੰਨ ਚਾਰ ਦਿਨਾਂ ਵਿੱਚ ਚੋਰ ਫੜ ਲਏ ਜਾਣਗੇ।
Comments
Post a Comment