ਹੁਸ਼ਿਆਰਪੁਰ/ਦਲਜੀਤ ਅਜਨੋਹਾ
: ਨਗਰ ਨਿਗਮ ਚੋਣਾਂ 2026 ਦੇ ਸਨਮੁੱਖ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਨਿਗਮ ਹੁਸ਼ਿਆਰਪੁਰ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਨਿਗਮ ਹੁਸ਼ਿਆਰਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 8 ਜੁਲਾਈ 2026 ਤੱਕ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈੱਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ‘ਤੇ ਲਾਗੂ ਨਹੀਂ ਹੋਵੇਗਾ।
Comments
Post a Comment