ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪ੍ਰਣਵ ਕ੍ਰਿਪਾਲ ਦੇ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਜਨਰਲ ਸਕੱਤਰ ਚੁਣੇ ਜਾਣ ਤੇ ਅੱਜ ਗੜ੍ਹਸ਼ੰਕਰ ਵਿਖੇ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਉੱਘੇ ਕਾਂਗਰਸੀ ਆਗੂਆਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਯੂਥ ਕਾਂਗਰਸ ਵਿੱਚ ਚੋਣਾਂ ਸ਼ੁਰੂ ਕੀਤੀਆਂ, ਜਿਸ ਕਾਰਨ ਅੱਜ ਮੈਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਜਨਰਲ ਸਕੱਤਰ ਬਨਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇਸ਼ ਵਿੱਚ ਨੌਜਵਾਨਾਂ ਨੂੰ ਅੱਗੇ ਵਧਣ ਦਾ ਮੌਕਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੀਟ ਪੇਪਰ ਲੀਕ ਦੇ ਮੁੱਦੇ ਤੇ ਦੇਸ਼ ਭਰ ਵਿੱਚ ਨੌਜਵਾਨਾਂ ਦੀ ਲੜਾਈ ਲੜ ਰਹੇ ਹਨ। ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਯੂਥ ਕਾਂਗਰਸ ਰਾਹੁਲ ਗਾਂਧੀ ਦੀ ਸੋਚ ਤੇ ਡਟ ਕੇ ਪਹਿਰਾ ਦੇਵੇਗੀ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਹਰਵੇਲ ਸਿੰਘ ਸੈਣੀ ਸਾਬਕਾ ਪ੍ਰਧਾਨ ਨਗਰ ਕੌਂਸਲ ਗੜ੍ਹਸ਼ੰਕਰ, ਲੇਖ ਰਾਜ ਨਗਰ ਕੌਂਸਲਰ, ਵਿਨੋਦ ਸੈਣੀ ਨਗਰ ਕੌਂਸਲਰ, ਬਲਦੇਵ ਰਾਜ ਖੇਪੜ ਸਾਬਕਾ ਪ੍ਰਧਾਨ ਬਲਾੱਕ ਕਾਂਗਰਸ ਕਮੇਟੀ ਗੜ੍ਹਸ਼ੰਕਰ, ਜੈਲਦਾਰ ਦਵਿੰਦਰ ਸਿੰਘ ਡਾਇਰੈਕਟਰ ਲੈਂਡ ਮਾਰਟਗੇਜ ਬੈਂਕ ਮਾਹਿਲਪੁਰ, ਚੌਧਰੀ ਬਲਵਿੰਦਰ ਸਿੰਘ ਬਿੱਟੂ ਪ੍ਰਧਾਨ ਜਿਲਾ ਕਾਂਗਰਸ ਐਸ ਸੀ ਡਿਪਾਰਟਮੈਂਟ ਹੁਸ਼ਿਆਰਪੁਰ, ਜਗਤਾਰ ਸਿੰਘ ਪ੍ਰਧਾਨ ਬਲਾੱਕ ਕਾਂਗਰਸ ਐਸ ਸੀ ਡਿਪਾਰਟਮੈਂਟ ਗੜ੍ਹਸ਼ੰਕਰ, ਰਾਜ ਕੁਮਾਰ ਪ੍ਰਧਾਨ ਬਲਾੱਕ ਕਾਂਗਰਸ ਐਸ ਸੀ ਡਿਪਾਰਟਮੈਂਟ ਮਾਹਿਲਪੁਰ, ਬਲਦੇਵ ਸਿੰਘ ਸਰਪੰਚ, ਰੋਜੀ ਰਾਣਾ ਸਾਬਕਾ ਸਰਪੰਚ, ਧਰਮਪਾਲ ਸਾਬਕਾ ਸਰਪੰਚ, ਅਜੀਤ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ ਲੰਬੜਦਾਰ, ਹਰਭਜਨ ਸਿੰਘ ਲੰਬੜਦਾਰ, ਰਜਿੰਦਰ ਸੋਨੀ ਚੇਅਰਮੈਨ ਲੈਂਡ ਮਾਰਟਗੇਜ ਬੈਂਕ ਗੜ੍ਹਸ਼ੰਕਰ, ਸੋਡੀ ਰਾਮ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਐਸ ਸੀ ਡਿਪਾਰਟਮੈਂਟ, ਹਰਮੇਸ਼ਵਰ ਸਿੰਘ ਸਾਬਕਾ ਮੈਂਬਰ ਜਿਲਾ ਪਰਿਸ਼ਦ, ਸੁਰਿੰਦਰ ਰਾਣਾ, ਰਵੀ ਮਹਿਤਾ, ਗੁਰਦੀਪ ਨਮੋਲੀਆਂ, ਲੰਬੜਦਾਰ ਨਮੋਲੀਆਂ, ਆਦਿ ਹਾਜ਼ਰ ਹੋਏ। ਇਸ ਮੌਕੇ ਰੋਹਿਤ ਪੋਸੀ ਨੂੰ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਯੂਥ ਕਾਂਗਰਸ ਦਾ ਸੀਨੀਅਰ ਮੀਤ ਪ੍ਰਧਾਨ, ਮਨਜਿੰਦਰ ਸਿੰਘ ਨੂੰ ਬਲਾੱਕ ਯੂਥ ਕਾਂਗਰਸ ਗੜ੍ਹਸ਼ੰਕਰ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਸਨਾਵਰ ਘਈ ਨੂੰ ਬਲਾੱਕ ਯੂਥ ਕਾਂਗਰਸ ਮਾਹਿਲਪੁਰ ਦਾ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ।
Comments
Post a Comment