ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਮਿਹਨਤ ਹੋਈ ਸਫਲ, ਦਸੂਹਾ ਨੂੰ ਮਿਲੀ ਏ.ਡੀ.ਸੀ. ਪੋਸਟ ਦੀ ਮਨਜ਼ੂਰੀ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
 ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਦਸੂਹਾ ਲਈ ਇੱਕ ਅਹਿਮ ਅਤੇ ਇਤਿਹਾਸਕ ਫ਼ੈਸਲਾ ਲੈਂਦਿਆਂ ਏ.ਡੀ.ਸੀ. (ਵਧੀਕ ਡਿਪਟੀ ਕਮਿਸ਼ਨਰ) ਦੀ ਪੋਸਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਪ੍ਰਾਪਤੀ ਨੂੰ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਲਗਾਤਾਰ ਮਿਹਨਤ ਅਤੇ ਯਤਨਾਂ ਦਾ ਨਤੀਜਾ ਮੰਨਿਆ ਜਾ ਰਿਹਾ ਹੈ।

ਨਵੀਂ ਪ੍ਰਸ਼ਾਸਨਿਕ ਵਿਵਸਥਾ ਅਧੀਨ ਦਸੂਹਾ, ਤਲਵਾੜਾ, ਮੁਕੇਰੀਆਂ, ਹਾਜੀਪੁਰ ਅਤੇ ਗੜ੍ਹਦੀਵਾਲਾ ਤਹਿਸੀਲਾਂ ਏ.ਡੀ.ਸੀ. ਦਸੂਹਾ ਦੇ ਅਧੀਨ ਆਉਣਗੀਆਂ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਅਤੇ ਸਰਕਾਰੀ ਕੰਮਕਾਜ ਵਿੱਚ ਵੱਡੀ ਸਹੂਲਤ ਮਿਲੇਗੀ।

ਵਿਸ਼ੇਸ਼ ਗੱਲਬਾਤ ਦੌਰਾਨ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਏ.ਡੀ.ਸੀ. ਪੋਸਟ ਦੀ ਮਨਜ਼ੂਰੀ ਦਸੂਹਾ ਖੇਤਰ ਲਈ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਸ਼ਾਸਨ ਲੋਕਾਂ ਦੇ ਹੋਰ ਨੇੜੇ ਆਵੇਗਾ ਅਤੇ ਸਰਕਾਰੀ ਸੇਵਾਵਾਂ ਦੀ ਡਿਲੀਵਰੀ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਦਸੂਹਾ ਨੂੰ ਭਵਿੱਖ ਵਿੱਚ ਜ਼ਿਲ੍ਹਾ ਬਣਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਅਤੇ ਪਹਿਲਾ ਪੜਾਅ ਸਾਬਤ ਹੋਵੇਗਾ। ਇਸ ਉਪਲਬਧੀ 'ਤੇ ਉਨ੍ਹਾਂ ਨੇ ਸਮੂਹ ਦਸੂਹਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਤਰ ਦੇ ਵਿਕਾਸ ਲਈ ਉਨ੍ਹਾਂ ਦੇ ਯਤਨ ਲਗਾਤਾਰ ਜਾਰੀ ਰਹਿਣਗੇ।

Comments