ਕਸਬਾ ਕੋਟ ਫਤੂਹੀ ਦੇ ਮੇਨ ਚੌਕ ਵਿੱਚ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਖ਼ਿਲਾਫ਼ ਰੋਸ ਧਰਨਾ ਦਿੱਤਾ ਤੇ ਜਮ ਕੇ ਨਾਅਰੇਬਾਜ਼ੀ ਕੀਤੀ

 
ਹੁਸ਼ਿਆਰਪੁਰ/ਦਲਜੀਤ ਅਜ਼ਨੋਹਾ — ਕਸਬਾ ਕੋਟ ਫਤੂਹੀ ਦੇ ਮੇਨ ਚੌਕ ਵਿੱਚ ਇਲਾਕੇ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੀਆਂ ਨੀਤੀਆਂ ਦੇ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕਰਦੇ ਹੋਏ ਰੋਸ ਧਰਨਾ ਦਿੱਤਾ। ਇਸ ਮੌਕੇ ‘ਤੇ ਕਿਸਾਨਾਂ ਦੇ ਪੱਖ ਵਿੱਚ ਅਕਾਲੀ ਆਗੂ ਹਰਮਿੰਦਰ ਸਿੰਘ ਸੰਧੂ ਵੀ ਧਰਨੇ ‘ਚ ਸ਼ਾਮਲ ਹੋਏ। ਤਿੱਖੀ ਧੁੱਪ ਵਿੱਚ ਧਰਨਾ ਦਿੱਤੇ ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਬਿਜਲੀ ਨਹੀਂ ਆਉਂਦੀ, ਉਹ ਧਰਨਾ ਨਹੀਂ ਹਟਾਉਣਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਝੋਨੇ ਦੀ ਫਸਲ ਲਈ ਪਾਣੀ ਬਹੁਤ ਜ਼ਰੂਰੀ ਹੈ ਅਤੇ ਬਿਜਲੀ ਨਾ ਹੋਣ ਕਾਰਨ ਫਸਲ ਨੂੰ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਹਰਮਿੰਦਰ ਸਿੰਘ ਸੰਧੂ ਨੇ ਵੀ ਆਪਣੇ ਸੰਬੋਧਨ ਵਿੱਚ ਸਰਕਾਰ ਨੂੰ ਕਿਸਾਨਾਂ ਦੇ ਹੱਕਾਂ ਲਈ ਅਪੀਲ ਕੀਤੀ। ਇਲਾਕੇ ਦੇ ਕਈ ਕਿਸਾਨ ਭਾਰੀ ਗਿਣਤੀ ਵਿੱਚ ਧਰਨੇ ‘ਚ ਸ਼ਾਮਲ ਸਨ।

Comments