ਸਿਟੀ ਹਸਪਤਾਲ ਵਿੱਚ ਡਾ. ਨਵਨੀਤ ਗੁਲਜ਼ਾਰ 13 ਤੋਂ 31 ਜੁਲਾਈ ਤੱਕ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਉਣਗੇ


ਹੁਸ਼ਿਆਰਪੁਰ / ਦਲਜੀਤ ਅਜਨੋਹਾ
ਸ਼ਹਿਰ ਦੇ ਡੀ.ਸੀ. ਰਿਹਾਇਸ਼ ਦੇ ਨੇੜੇ ਸਿਟੀ ਹਸਪਤਾਲ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਨਵਨੀਤ ਗੁਲਜ਼ਾਰ ਸਿੰਘ ਚੱਗਰ (ਐਮ.ਬੀ.ਬੀ.ਐਸ., ਐਸ.ਆਈ.) ਵੱਲੋਂ 13 ਜੁਲਾਈ ਤੋਂ 31 ਜੁਲਾਈ ਤੱਕ ਅੱਖਾਂ ਦੀ ਮੁਫ਼ਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਨੀਤ ਨੇ ਦੱਸਿਆ ਕਿ ਕੈਂਪ ਦੌਰਾਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਸ਼ਾਮ 4 ਵਜੇ ਤੋਂ 6 ਵਜੇ ਤੱਕ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਇਨ੍ਹਾਂ ਦੇ ਇਲਾਵਾ ਜੇ ਕੋਈ ਐਤਵਾਰ ਨੂੰ ਵੀ ਅੱਖਾਂ ਦੀ ਜਾਂਚ ਕਰਵਾਉਣੀ ਚਾਹੁੰਦਾ ਹੈ ਤਾਂ ਉਹ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪਹਿਲਾਂ ਜਾਣਕਾਰੀ ਦੇ ਕੇ ਜਾਂਚ ਕਰਵਾ ਸਕਦਾ/ਸਕਦੀ ਹੈ। ਉਨ੍ਹਾਂ ਨੇ ਸ਼ਹਿਰ ਨਿਵਾਸੀਆਂ ਅਤੇ ਆਸ-ਪਾਸ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਲੈਣ, ਕਿਉਂਕਿ ਅੱਖਾਂ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਹਨ ਅਤੇ ਇਨ੍ਹਾਂ ਦਾ ਧਿਆਨ ਰੱਖਣਾ ਸਾਡੀ ਜ਼ਿੰਮੇਵਾਰੀ ਹੈ।

Comments