ਹੁਸ਼ਿਆਰਪੁਰ/ਦਲਜੀਤ ਅਜਨੋਹਾ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਨਿਊ ਜੱਟਪੁਰ ਵਿਖੇ ਸਰਪੰਚ ਅਨੁਰਾਧਾ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਮੁੱਖ ਮਾਰਗ ਨੇੜੇ ਬਣਾਈ ਨਵੀਂ ਪਾਰਕ ਦਾ ਉਦਘਾਟਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਹਲਕਾ ਚੱਬੇਵਾਲ ਦੇ ਵਿਧਾਇਕ ਡਾ ਇਸ਼ਾਕ ਕੁਮਾਰ ਚੱਬੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਡਾ. ਇਸ਼ਾਕ ਕੁਮਾਰ ਵੱਲੋਂ ਪਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਇਸ਼ਾਕ ਕੁਮਾਰ ਵੱਲੋਂ ਪਿੰਡ ਦੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਮੁੱਚੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਸ਼ਹਿਰਾਂ ਵਾਂਗ ਪਿੰਡਾਂ ਦਾ ਸਰਬ ਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਲਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨਾਂ ਵਿੱਚ ਸਿਹਤ ਸਹੂਲਤਾਂ, ਮਾਵਾਂ ਧੀਆਂ ਸਤਿਕਾਰ ਯੋਜਨਾ, ਰਾਸ਼ਣ ਕਿੱਟਾਂ, ਮੁਫਤ ਬਿਜਲੀ ਆਦਿ ਸਮੇਤ ਅਨੇਕਾਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜਿਸ ਦਾ ਸੂਬੇ ਦੇ ਲੋਕ ਲਾਭ ਉਠਾ ਰਹੇ ਹਨ, ਉਨਾ ਇਹ ਵੀ ਕਿਹਾ ਕਿ ਹਲਕਾ ਚੱਬੇਵਾਲ ਦੀਆਂ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ 18 ਫੁੱਟ ਤੱਕ ਚੌੜਾ ਕਰਕੇ ਨਵੀਨੀਕਰਨ ਕੀਤਾ ਜਾ ਰਿਹਾ ਹੈ । ਇਸ ਮੌਕੇ ਸੀਨੀਅਰ ਆਗੂ ਚਿਰੰਜੀ ਲਾਲ ਬਿਹਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਬਲਬੀਰ ਸਿੰਘ ਰਿਟਾਇਰਡ ਐਸਡੀਓ, ਦਿਲਰਾਜ ਰਾਜੂ ਸਿੰਘਪੁਰੀਆ, ਚਰਨਜੀਤ ਸਿੰਘ ਸਰਪੰਚ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਸਰਪੰਚ ਅਨੁਰਾਧਾ ਅਤੇ ਪੰਚਾਇਤ ਮੈਂਬਰਾਂ ਵੱਲੋਂ ਹਲਕਾ ਵਿਧਾਇਕ ਡਾ. ਇਸ਼ਾਕ ਕੁਮਾਰ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਪਲਵਿੰਦਰ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਰਵਿੰਦਰ ਸਿੰਘ ਪੰਚਾਇਤ ਸਕੱਤਰ ,ਸਰਪੰਚ ਅਨੁਰਾਧਾ, ਸੀਤਾ ਦੇਵੀ ਮੈਂਬਰ ਪੰਚਾਇਤ, ਕਮਲਜੀਤ ਸਿੰਘ ਮੈਂਬਰ ਪੰਚਾਇਤ, ਨਿਰਮਲ ਕੌਰ ਮੈਂਬਰ ਪੰਚਾਇਤ, ਯੋਗਰਾਜ ਮੈਂਬਰ ਪੰਚਾਇਤ, ਏ.ਐਸ.ਆਈ. ਚਰਨਜੀਤ ਸਿੰਘ ਖਨੂੂਰ, ਸਤਨਾਮ ਸਿੰਘ ਸੱਤਾ, ਸੂਬੇਦਾਰ ਮਹਿੰਦਰ ਸਿੰਘ, ਅਵਤਾਰ ਸਿੰਘ, ਗੁਰਦੀਪ ਕੌਰ, ਸੁਰਿੰਦਰ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਰੇਖਾ ਰਾਣੀ, ਅਨਰਾਧਾ, ਕੁਲਵਿੰਦਰ ਕੌਰ ਸਰਪੰਚ ਹਰੀਪੁਰ, ਸਤਨਾਮ ਸਿੰਘ ਇਟਲੀ, ਲਹਿਣਾ ਸਿੰਘ , ਸੁਖਵਿੰਦਰ ਸਿੰਘ ਕਾਕਾ, ਮਨਪ੍ਰੀਤ ਸਿੰਘ, ਨਿਰਮਲ ਸਿੰਘ, ਜਗਤਾਰ ਸਿੰਘ, ਸ਼ਾਮ ਲਾਲ, ਸੁਰਿੰਦਰ ਪਾਲ, ਭੁਪਿੰਦਰ ਸਿੰਘ ਭਿੰਦੀ, ਜੈਦੀਪ ਸਿੰਘ, ਜਗਮੋਹਣ ਸਿੰਘ ਜੋਤੀ, ਨਰਿੰਦਰ ਕੁਮਾਰ ਨਾਨਕ, ਕਾਲਾ ਜੱਟਪੁਰ, ਕੁਲਦੀਪ ਸਿੰਘ, ਮਲਕੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ।। ਇਸ ਮੌਕੇ ਲਾਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ । ਫੋਟੋ ਕੈਪਸ਼ਨ 29ਗੁਰਮੀਤ1 ਨਿਊ ਜੱਟਪੁਰ ਵਿਖੇ ਪਾਰਕ ਦੇ ਉਦਘਾਟਨ ਮੌਕੇ ਵਿਧਾਇਕ ਡਾ. ਇਸ਼ਾਕ ਕੁਮਾਰ, ਪਲਵਿੰਦਰ ਸਿੰਘ ਬੀ.ਡੀ ਪੀ.ਓ., ਸਰਪੰਚ ਅਨੁਰਾਧਾ, ਰਵਿੰਦਰ ਸਿੰਘ, ਮਹਿੰਦਰ ਸਿੰਘ ਅਤੇ ਹੋਰ।
Comments
Post a Comment