ਲੀਗਲ ਏਡ ਡਿਫੈਂਸ ਕੌਂਸਿਲ ਖ਼ਿਲਾਫ਼ ਚੱਲ ਰਹੀ ਭੁੱਖ ਹੜਤਾਲ ਵਿੱਚ ਅਵਿਨਾਸ਼ ਰਾਏ ਖੰਨਾ ਜੀ ਪਹੁੰਚੇ ਅਤੇ ਵਕੀਲ ਭਾਈਚਾਰੇ ਵੱਲੋਂ ਇਕ ਮੰਗ ਪੱਤਰ ਦਿੱਤਾ ਗਿਆ।
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜਿਲਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਚੱਲ ਰਹੀ ਭੁੱਖ ਹੜਤਾਲ ਵਿੱਚ ਸਾਬਕਾ ਮੈਂਬਰ ਲੋਕ ਸਭਾ ਅਤੇ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਮੈਂਬਰ ਹੋਣ ਦੇ ਨਾਤੇ ਸ੍ਰੀ ਅਵਿਨਾਸ਼ ਰਾਏ ਖੰਨਾ ਜੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਹਨਾਂ ਵਲੋਂ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਹਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਤੇ ਅਵਿਨਾਸ਼ ਰਾਏ ਖੰਨਾ ਜੀ ਨੇ ਦੱਸਿਆ ਕਿ ਉਹਨਾਂ ਦੀ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਲਗਾਤਾਰ ਗੱਲਬਾਤ ਹੋ ਰਹੀ ਹੈ ਅਤੇ ਕੇਂਦਰੀ ਮੰਤਰੀ ਵਲੋਂ ਕੱਲ ਸ਼ਾਮ ਵੀ ਓਹਨਾ ਨੂੰ ਭਰੋਸਾ ਦਿਵਾਇਆ ਗਿਆ ਕਿ ਉਹ ਸੁਪਰੀਮ ਕੋਰਟ ਦੇ ਚੀਫ ਜਸਟਿਸ ਮਾਨਯੋਗ ਸੁਰਯਾ ਕਾਂਤ ਜੀ ਨਾਲ ਗੱਲ ਕਰਕੇ ਜਲਦੀ ਹੀ ਇਸ ਮਸਲੇ ਦਾ ਹੱਲ ਕਰਵਾ ਦੇਣਗੇ।
ਇਸ ਮੌਕੇ ਤੇ ਬਾਰ ਐਸੋਸੀਏਸ਼ਨ ਦੇ ਵਕੀਲ ਸਾਹਿਬਾਨ ਨੇ ਦੱਸਿਆ ਕਿ ਉਹਨਾਂ ਵਲੋ 7 ਅਗਸਤ ਨੂੰ ਜੰਤਰ ਮੰਤਰ ਵਿਖੇ ਧਰਨੇ ਦੀ ਪੂਰੀ ਤਿਆਰੀ ਕਰ ਚੁੱਕੇ ਹਨ ਅਗਰ ਸਰਕਾਰ ਨੇ ਵਕੀਲ ਭਾਈਚਾਰੇ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਲਵਕੇਸ਼ ਓਹਰੀ, ਸਾਬਕਾ ਪ੍ਰਧਾਨ ਰਾਮ ਪ੍ਰਕਾਸ਼ ਧੀਰ, ਨਵਜਿੰਦਰ ਬੇਦੀ, ਸੁਖਵਿੰਦਰ ਸਿੰਘ ਕੋਟਲੀ, ਗੁਰਪ੍ਰੀਤ ਕੌਰ, ਪ੍ਰੀਤੀ ਜੱਸਲ, ਰਾਕੇਸ਼ ਮਰਵਾਹਾ, ਕਮਲਜੀਤ ਸਰੋਆ,ਨਿਰਵੈਰ ਸਿੱਧੂ, ਵਿਨੇ ਸ਼ਰਮਾ, ਪਾਵਨ ਬੱਧਣ ਅਤੇ ਹੋਰ ਵਕੀਲ ਹਾਜ਼ਰ ਸਨ ।
Comments
Post a Comment