*ਪੰਜਾਬ ਰਾਜ ਕਮਿਸ਼ਨ ਅਨੁਸੂਚਿਤ ਜਾਤੀਆਂ ਦੇ ਸਾਬਕਾ ਚੇਅਰਮੈਨ ਸ਼੍ਰੀ ਰਾਜੇਸ਼ ਬਾਘਾ ਨੇ ਕਿਹਾ ਕਿ ਨਸ਼ਿਆਂ ਦੇ ਵਿਰੁੱਧ ਜੰਗ ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਮਿਲਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ*


ਜਲੰਧਰ/ਦਲਜੀਤ ਅਜਨੋਹਾ 
ਅਨੁਸੂਚਿਤ ਜਾਤੀਆਂ ਉੱਦਮੀ ਸਸ਼ਕਤੀਕਰਨ ਮੰਚ ਦੇ ਮੁੱਖ ਸਲਾਹਕਾਰ ਅਤੇ ਪੰਜਾਬ ਰਾਜ ਕਮਿਸ਼ਨ ਅਨੁਸੂਚਿਤ ਜਾਤੀਆਂ ਦੇ ਸਾਬਕਾ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਕਿਹਾ ਹੈ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖ਼ਤਮ ਕਰਨ ਲਈ ਜਲਦੀ ਹੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੁਵਾ ਜਾਗਰੂਕਤਾ ਕੈਂਪ ਲਗਾਏ ਜਾਣਗੇ। ਰਾਜੇਸ਼ ਬਾਘਾ ਨੇ ਕਿਹਾ ਕਿ ਨਸ਼ਿਆਂ ਦੇ ਵਿਰੁੱਧ ਜੰਗ ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜਨਗੇ ਅਤੇ ਨਸ਼ਿਆਂ ਦੀ ਦੁਰਵਰਤੋਂ ਤੋਂ ਬਚਣ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਹਰ ਮਹੀਨੇ ਨਸ਼ਿਆਂ ਨਾਲ ਸਬੰਧਤ ਮੌਤਾਂ ਹੁੰਦੀਆਂ ਹਨ, ਜੋ ਕਿ ਪੰਜਾਬ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। ਪੰਜਾਬ ਆਪਣੀ ਸੱਭਿਆਚਾਰ ਅਤੇ ਸੱਭਿਅਤਾ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ, ਅਤੇ ਇਸਦੇ ਨੌਜਵਾਨਾਂ ਨੇ ਦੇਸ਼ ਦੀ ਆਜ਼ਾਦੀ ਵਿੱਚ ਮੁੱਖ ਭੂਮਿਕਾ ਨਿਭਾਈ ਹੈ।

Comments