ਹੁਸ਼ਿਆਰਪੁਰ/ਦਲਜੀਤ ਅਜਨੋਹਾ
ਬੁੱਲੋਵਾਲ ਸਥਿਤ ਓਕਡੇਲ ਸਕੂਲ ਵਿੱਚ 3 ਮਈ 2026 ਨੂੰ ਕਰਵਾਈ ਗਈ ਕਰਾਟੇ ਚੈਂਪੀਅਨਸ਼ਿਪ ਵਿੱਚ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ, ਸ਼ਿਮਲਾ ਪਹਾੜੀ, ਹੁਸ਼ਿਆਰਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀ ਅੰਸ਼, ਸਾਜਨ ਅਤੇ ਵੰਸ਼ ਨੇ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮੇ ਜਿੱਤੇ। ਇਸ ਤੋਂ ਇਲਾਵਾ ਵੰਸ਼ ਰਾਣਾ ਅਤੇ ਦਿਲਪ੍ਰੀਤ ਨੇ ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ ਅਤੇ ਸਕੂਲ ਦੀਆਂ ਉਪਲਬਧੀਆਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਅਨਾਇਆ, ਆਸ਼ੀਸ਼ ਅਤੇ ਮਨਵੀਰ ਨੇ ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਅਤੇ ਦ੍ਰਿੜ੍ਹ ਇਰਾਦੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਮੌਕੇ ਸਕੂਲ ਦੇ ਪ੍ਰਧਾਨ ਅਨੁਰਾਗ ਸੂਦ, ਸਕੱਤਰ ਡਾ. ਹਰਸ਼ਵਿੰਦਰ ਸਿੰਘ ਪਠਾਨੀਆ, ਪ੍ਰਿੰਸੀਪਲ ਸ਼ੋਭਾ ਰਾਣੀ ਅਤੇ ਸਮੂਹ ਸਟਾਫ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕੋਚ ਚੇਤਨਾ ਦੀ ਮਿਹਨਤ, ਸਮਰਪਣ ਅਤੇ ਉੱਤਮ ਕੋਚਿੰਗ ਦੀ ਵੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।
ਸਕੂਲ ਪ੍ਰਬੰਧਕਾਂ ਨੇ ਵਿਸ਼ਵਾਸ ਜਤਾਇਆ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਕਰਾਟੇ ਅਤੇ ਹੋਰ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਹੋਰ ਰੌਸ਼ਨ ਕਰਨਗੇ।
Comments
Post a Comment