***ਤੀਕਸ਼ਨ ਸੂਦ ਨੇ 80ਵੇਂ ਸੁਤੰਤਰਤਾ ਦਿਵਸ ਮੌਕੇ ਕੁਸ਼ਟ ਆਸ਼ਰਮ ਵਿੱਚ ਤਿਰੰਗਾ ਲਹਿਰਾਇਆ, ***ਕਿਹਾ—ਮੋਦੀ ਸਰਕਾਰ ਸ਼ਹੀਦਾਂ ਦੇ ਸੁਪਨੇ ਤੇਜ਼ੀ ਨਾਲ ਸਾਕਾਰ ਕਰ ਰਹੀ ਹੈ
ਹੁਸ਼ਿਆਰਪੁਰ/ਦਲਜੀਤ ਅਜਨੋਹਾ
80ਵੇਂ ਸੁਤੰਤਰਤਾ ਦਿਵਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਣ ਸੂਦ ਨੇ ਸਥਾਨਕ ਕੁਸ਼ਟ ਆਸ਼ਰਮ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਆਸ਼ਰਮ ਦੇ ਸਾਰੇ ਮੈਂਬਰਾਂ ਨੇ ਸ਼੍ਰੀ ਸੂਦ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਸਾਬਕਾ ਮੇਅਰ ਸ਼ਿਵ ਸੂਦ, ਸਤੀਸ਼ ਬਾਵਾ, ਸੁਰੇਸ਼ ਭਾਟੀਆ ‘ਬਿੱਟੂ’ ਅਤੇ ਪੰਕਜ ਬਾਂਸਲ ਸਮੇਤ ਹੋਰ ਭਾਜਪਾ ਆਗੂਆਂ ਦਾ ਫੁੱਲਮਾਲਾਵਾਂ ਪਾ ਕੇ ਸਵਾਗਤ ਕੀਤਾ।
ਧਵਜਾਰੋਹਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਸ਼੍ਰੀ ਸੂਦ ਨੇ ਕਿਹਾ ਕਿ 15 ਅਗਸਤ 1947 ਨੂੰ ਲੰਮੇ ਸੰਘਰਸ਼ ਅਤੇ ਅਣਗਿਣਤ ਸ਼ਹਾਦਤਾਂ ਦੀ ਕੀਮਤ ’ਤੇ ਸਾਨੂੰ ਆਜ਼ਾਦੀ ਪ੍ਰਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 80ਵੇਂ ਵਰ੍ਹੇ ’ਤੇ ਅਸੀਂ ਮਹਿਸੂਸ ਕਰ ਰਹੇ ਹਾਂ ਕਿ ਕੇਂਦਰ ਦੀ ਮੋਦੀ ਸਰਕਾਰ ਸਾਰੇ ਨਾਗਰਿਕਾਂ ਨੂੰ ਮੁੱਢਲੀਆਂ ਸਹੂਲਤਾਂ ਦੇ ਕੇ ਅਤੇ 25 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਉਪਰ ਲਿਆ ਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਤੇਜ਼ੀ ਨਾਲ ਸਾਕਾਰ ਕਰਨ ਵੱਲ ਵਧ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਦੇ 100ਵੇਂ ਸਾਲ ਤੱਕ ਵਿਕਸਿਤ ਭਾਰਤ ਬਣਾਉਣ ਦਾ ਜੋ ਸੰਕਲਪ ਲਿਆ ਗਿਆ ਹੈ, ਉਹ ਜਲਦੀ ਹੀ ਪੂਰਾ ਹੋਵੇਗਾ। ਇਸ ਮੌਕੇ ਸ਼੍ਰੀ ਸੂਦ ਨੇ ਮਿਠਾਈਆਂ ਵੰਡੀਆਂ ਅਤੇ ਆਸ਼ਰਮ ਵਿੱਚ ਰਹਿ ਰਹੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ।
Comments
Post a Comment