ਹੁਸ਼ਿਆਰਪੁਰ /ਦਲਜੀਤ ਅਜਨੋਹਾ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਲੱਧੇਵਾਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ।
ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਅੰਮ੍ਰਿਤਮਈ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠ ਕੀਤੇ। ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ।
ਪ੍ਰਿੰਸੀਪਲ ਸ੍ਰੀਮਤੀ ਰਾਜਵਿੰਦਰ ਕੌਰ ਨੇ ਕਿਹਾ ਕਿ ਅਰਦਾਸ ਸਿੱਖ ਜੀਵਨ ਦਾ ਅਹਿਮ ਅੰਗ ਹੈ ਅਤੇ ਸਾਨੂੰ ਹਮੇਸ਼ਾ ਮਨੁੱਖਤਾ, ਨਿਆਂ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦੇ ਰਹਿਣਾ ਚਾਹੀਦਾ ਹੈ। ਸਮਾਗਮ ਦੌਰਾਨ ਸਮੂਹ ਸੰਗਤ ਨੇ ਸ਼ਰਧਾ ਅਤੇ ਸਤਿਕਾਰ ਨਾਲ ਅਰਦਾਸ ਵਿੱਚ ਭਾਗ ਲਿਆ।
Comments
Post a Comment