*ਜਲੰਧਰ/ਦਲਜੀਤ ਅਜਨੋਹਾ
ਨੰਦੇੜ ਸਾਹਿਬ ਵਿਖੇ ਸ. ਸੁਖਬੀਰ ਸਿੰਘ ਬਾਦਲ ਜੀ 'ਤੇ ਹੋਈ ਹਿੰਸਕ ਘਟਨਾ ਦੀ ਪਰਜ਼ੋਰ ਨਿਖੇਧੀ ਕਰਦਾ ਹਾਂ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਪੰਜਾਬ ਰਾਜ ਕਮਿਸ਼ਨ ਅਨੁਸੂਚਿਤ ਜਾਤੀਆਂ ਅਤੇ ਜਨਰਲ ਸਕੱਤਰ ਭਾਜਪਾ ਪੰਜਾਬ ਨੇ ਨਾਂਦੇੜ ਵਿਖੇ ਸ. ਸੁਖਬੀਰ ਸਿੰਘ ਬਾਦਲ 'ਤੇ ਹੋਈ ਹਿੰਸਕ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਰਾਜੇਸ਼ ਬਾਘਾ ਨੇ ਕਿਹਾ ਕਿ "ਲੋਕਤੰਤਰ ਵਿੱਚ ਅਸਹਿਮਤੀ ਲਈ ਹਿੰਸਾ ਦੀ ਕੋਈ ਥਾਂ ਨਹੀਂ ਹੈ"। ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ਦੀ ਮਰਿਆਦਾ ਹਰ ਹਾਲਤ ਵਿੱਚ ਕਾਇਮ ਰਹਿਣੀ ਚਾਹੀਦੀ ਹੈ। ਗੁਰੂ ਘਰਾਂ ਵਿੱਚ ਸ਼ਾਂਤੀ, ਭਾਈਚਾਰਾ ਅਤੇ ਮਰਿਆਦਾ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਭਾਈਚਾਰਕ ਸਦਭਾਵਨਾ ਨੂੰ ਠੇਸ ਨਾ ਪਹੁੰਚੇ।
Comments
Post a Comment