ਲੱਧੇਵਾਲ ਸਕੂਲ ਦੀ ਅੰਡਰ-14 ਫੁੱਟਬਾਲ ਟੀਮ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਹਾਸਲ ਕੀਤਾ।


ਹੁਸ਼ਿਆਰਪੁਰ/ਦਲਜੀਤ ਅਜਨੋਹਾ 
 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦੇ ਵਿਦਿਆਰਥੀਆਂ ਨੇ ਜਿਲ੍ਹਾ ਸਕੂਲ ਖੇਡਾਂ ਵਿੱਚ ਅੰਡਰ-14 ਫੁੱਟਬਾਲ ਟੀਮ ਵਿੱਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸ ਸ਼ਾਨਦਾਰ ਉਪਲਬਧੀ ਲਈ ਜਸਰਾਜ ਸਿੰਘ, ਮਨਕਰਨ ਸਿੰਘ ਅਤੇ ਗੁਰਵੀਰ ਸਿੰਘ ਦੀ ਮਿਹਨਤ, ਟੀਮ ਵਰਕ, ਖੇਡ ਭਾਵਨਾ ਅਤੇ ਸਮਰਪਣ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਸਕੂਲ ਦੇ ਪ੍ਰਿੰਸੀਪਲ ਮੈਡਮ ਰਾਜਵਿੰਦਰ ਕੌਰ ਨੇ ਖਿਡਾਰੀਆਂ ਦੀ ਇਸ ਕਾਮਯਾਬੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਕੇ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਕੋਚ ਜਸਕਰਨ ਸਿੰਘ ਅਤੇ ਸਮਾਈਲ ਰਾਣੀ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ।

Comments