ਅੰਮ੍ਰਿਤਸਰ ਵਿਖੇ 15 ਸਤੰਬਰ ਨੂੰ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ਤੇ ਸੰਗਤਾਂ ਵੱਡੀ ਪੱਧਰ ਤੇ ਸ਼ਾਮਿਲ ਹੋਣਗੀਆਂ :- ਸਿੰਗੜੀਵਾਲਾ
ਹੁਸ਼ਿਆਰਪੁਰ/ਦਲਜੀਤ ਅਜਨੋਹਾ ਅਕਾਲੀ ਦਲ ਬਾਦਲ ਨੇ ਕੇਂਦਰ ਦੀਆਂ ਹਿੰਦੂਤਵੀ ਸ਼ਕਤੀਆਂ ਨਾਲ ਮਿਲ ਕੇ ਮਸੰਦਪੁਣੇ ਦੀ ਸੋਚ ਅਧੀਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੇ ਉਲਟ ਜਬਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਤੇ ਕਬਜ਼ਾ ਕੀਤਾ ਹੋਇਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁੜ ਕਰਵਾਉਣ ਲਈ ਅੰਤਰਰਾਸ਼ਟਰੀ ਯਮਹੂਰੀਅਤ ਦਿਹਾੜੇ ਤੇ 15 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਹੁਸ਼ਿਆਰਪੁਰ ਤੋਂ ਸੰਗਤਾਂ ਦਾ ਵੱਡਾ ਕਾਫਲਾ ਸ਼ਾਮਿਲ ਹੋਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀ ਵਾਲਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇੱਥੇ ਹੋਟਲ ਪ੍ਰੈਜੀਡੈਂਸੀ ਵਿਖੇ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਪ੍ਰਿੰਸੀਪਲ ਗੁਰਨਾਮ ਸਿੰਘ ਦੀ ਅਗਵਾਈ ਹੇਠ ਪਾਰਟੀ ਦੀ ਹੋਈ ਵਿਸ਼ੇਸ਼ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੇ ਸਮੇਂ ਚੋਣਾਂ 2011 ਵਿੱਚ ਹੋਈਆਂ ਸਨ ਅਤੇ 2016 ਵਿੱਚ ਇਸ ਹਾਊਸ ਦੀ ਮਿਆਦ ਖਤਮ ਹੋ ਚੁੱਕੀ ਹੈ ਪਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਭਾਵਨਾਵਾਂ ਦੀ ਪਰਵਾਹ ਨਾ ਕਰਦਿਆਂ ਹੋਇਆਂ ਸਿੱਖ ਕੌਮ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਸਿੱਖ ਕੌਮ ਅਤੇ ਪੰਜਾਬ ਵਿਰੋਧੀ ਬਾਦਲ ਲਾਣੇ ਨੂੰ ਜਬਰੀ ਕਮੇਟੀ ਦੇ ਪ੍ਰਬੰਧ ਉੱਤੇ ਕਬਜ਼ਾ ਕਰਵਾਇਆ ਹੋਇਆ ਹੈ ਜਿਸ ਨੂੰ ਸਿੱਖ ਕੌਮ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਸਖਤੀ ਨਾਲ ਵਿਰੋਧ ਕੀਤਾ ਜਾਵੇਗਾ ਅਤੇ ਸਿੱਖ ਕੌਮ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਮਜਬੂਰ ਕੀਤਾ ਜਾਵੇਗਾ। ਇਸ ਸਮੇਂ ਸੰਦੀਪ ਸਿੰਘ ਖਾਲਸਾ ਟਾਂਡਾ, ਕੁਲਵੀਰ ਸਿੰਘ ਮੌਜੀਪੁਰ ਤੇ ਹਰਵਿੰਦਰ ਸਿੰਘ ਹੀਰਾ ਨੇ ਸਾਂਝੇ ਤੌਰ ਤੇ ਕਿਹਾ ਕਿ ਸਰਦਾਰ ਸਿਮਰਨਜੀਤ ਸਿੰਘ ਮਾਨ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਪੰਥਕ ਏਕਤਾ ਦੀ ਗੱਲ ਕਰਦੇ ਆ ਰਹੇ ਹਨ ਪਰ ਦੂਸਰੀਆਂ ਧਿਰਾਂ ਪੰਥਕ ਏਕਤਾ ਲਈ ਬਿਲਕੁਲ ਵੀ ਗੰਭੀਰ ਨਹੀਂ ਹਨ ਜੋ ਕਿ ਸਿੱਖ ਕੌਮ ਅਤੇ ਪੰਜਾਬ ਲਈ ਬਹੁਤ ਹੀ ਗੰਭੀਰ ਅਤੇ ਦੁੱਖਮਈ ਹੈ ਕਿਉਂਕਿ ਕੇਂਦਰ ਦੀ ਮਤਸਬੀ ਭਾਜਪਾ ਸਰਕਾਰ ਲਗਾਤਾਰ ਸਿੱਖ ਕੌਮ ਅਤੇ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ ਜਿਸ ਦਾ ਮੂੰਹ ਤੋੜ ਜਵਾਬ ਦੇਣ ਲਈ ਪੰਥਕ ਸ਼ਕਤੀ ਨੂੰ ਇੱਕ ਮੁੱਠ ਹੋਣਾ ਸਮੇਂ ਦੀ ਮੁੱਖ ਲੋੜ ਹੈ ਇਸ ਸਮੇਂ ਉੱਗੇ ਸਮਾਜ ਸੇਵੀ ਅਤੇ ਹੈਡ ਮਾਸਟਰ ਜਰਨੈਲ ਸਿੰਘ ਧੀਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਇਸ ਸਮੇਂ ਰਾਜਵਿੰਦਰ ਕੌਰ ਢੱਡੇ ਫਤਿਹ ਸਿੰਘ, ਪਰਮਜੀਤ ਸਿੰਘ ਮਿੰਟੂ ਅਸ਼ੋਕ ਕੁਮਾਰ ਭਾਗੋਵਾਲ ਗੁਰਦੇਵ ਸਿੰਘ ਮੁਨਣਾ,ਕੁਲਵੰਤ ਸਿੰਘ ਢੱਕੋਵਾਲ ਆਦਿ ਹਾਜ਼ਰ ਸਨ
Comments
Post a Comment