ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ 70ਵੀਂ ਅੰਤਰ ਜ਼ਿਲ੍ਹਾ ਸਕੂਲ ਬੈਡਮਿੰਟਨ ਚੈਂਪੀਅਨਸ਼ਿਪ ਦੀ ਸ਼ੁਰੂਆਤਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਅਪਨਾਉਣ ਦਾ ਸੱਦਾਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਦੀ ਮਜ਼ਬੂਤੀ ਲਈ ਵੱਡੇ ਕਦਮ ਚੁੱਕੇਸੂਬੇ ’ਚ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੇ 9000 ਖੇਡ ਮੈਦਾਨ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਥਾਨਕ ਇਨਡੋਰ ਸਟੇਡੀਅਮ ਵਿਖੇ 70ਵੀਂ ਅੰਡਰ-17 ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬੈਡਮਿੰਟਨ (ਲੜਕੇ-ਲੜਕੀਆਂ) ਦੀ ਸ਼ੁਰੂਆਤ ਕਰਵਾਉਂਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਜ਼ਮੀਨੀ ਪੱਧਰ ’ਤੇ ਖੇਡਾਂ ਦੇ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕਦਮ ਚੁੱਕੇ ਗਏ ਹਨ ਜਿਸ ਦੇ ਸਿੱਟੇ ਵਜੋਂ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਝਾਨ ਨੂੰ ਹੁਲਾਰਾ ਮਿਲਿਆ ਹੈ।
ਵਿਦਿਆਰਥੀ ਜੀਵਨ ਵਿਚ ਖੇਡਾਂ ਦੇ ਮਹੱਤਵ ਦੀ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਲਈ ਖੇਡਾਂ ਵੀ ਬਹੁਤ ਜ਼ਰੂਰੀ ਹਨ ਜੋ ਉਨ੍ਹਾਂ ਦੀ ਸਰਬਪੱਖੀ ਸਖਸ਼ੀਅਤ ਨੂੰ ਹੋਰ ਨਿਖਾਰਨ ਤੋਂ ਇਲਾਵਾ ਸਿਹਤਮੰਦ ਜੀਵਨ ਪ੍ਰਤੀ ਵੀ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਨਿਵੇਕਲੀ ਪਹਿਲਕਦਮੀ ਕੀਤੀ ਗਈ ਜਿਸ ਰਾਹੀਂ ਸੂਬੇ ਦੇ ਹਰ ਵਰਗ ਦੇ ਚਾਹਵਾਨ ਵਿਅਕਤੀਆਂ ਨੂੰ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਵਿਚ ਭਾਗ ਲੈਣ ਅਤੇ ਨਾਮਣਾ ਖੱਟਣ ਦਾ ਮਾਣ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਲਈ ਪਿਛਲੇ ਸਾਲਾਂ ਨਾਲੋਂ ਕਿਤੇ ਵੱਧ ਬਜ਼ਟ ਰੱਖਿਆ ਗਿਆ ਹੈ ਜਿਸ ਨਾਲ ਖੇਡ ਖੇਤਰ ਨੂੰ ਵੱਡਾ ਬਲ ਮਿਲਿਆ ਹੈ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਦਿਆਂ ਪਿੰਡਾਂ ਵਿਚ 1100 ਕਰੋੜ ਰੁਪਏ ਦੀ ਲਾਗਤ ਨਾਲ 3000 ਆਧੁਨਿਕ ਖੇਡ ਮੈਦਾਨ ਬਣਾਉਣੇ ਸ਼ੁਰੂ ਕੀਤੇ ਹਨ ਜਿਨ੍ਹਾਂ ਦੀ ਗਿਣਤੀ ਆਉਂਦੇ ਸਮੇਂ ਵਿਚ 9000 ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਵਿਚ ਮੁਫ਼ਤ ਖੇਡ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਵਿਚ ਸਿਹਤ ਪ੍ਰਤੀ ਭਾਵਨਾ ਨੂੰ ਹੋਰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿਚ 6000 ਇਨਡੋਰ ਜਿੰਮ ਬਣਾਏ ਜਾ ਰਹੇ ਹਨ ਜੋ ਲੋਕਾਂ ਨੂੰ ਸਿਹਤਮੰਦ ਰੱਖਣ ਵਿਚ ਸਹਾਈ ਹੋਣਗੇ। ਉਨ੍ਹਾਂ ਨੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਪੂਰੀ ਖੇਡ ਭਾਵਨਾ ਅਤੇ ਮੁਹਾਰਤ ਨਾਲ ਖੇਡਣ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਕਈ ਸਮਾਜਿਕ ਅਲਾਮਤਾਂ ਦਾ ਖਾਤਮਾ ਕੀਤਾ ਜਾ ਸਕਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਪਸੰਦੀਦਾ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਹਰਜਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਜਿਲੇ ਦੇ ਸਿੱਖਿਆ ਵਿਭਾਗ ਨੂੰ ਬੈਡਮਿੰਟਨ ਦੀਆਂ ਸਕੂਲ ਖੇਡਾਂ ਦੇ ਸੂਬਾ ਪੱਧਰੀ ਮੁਕਾਬਲੇ ਆਯੋਜਿਤ ਕਰਨ ਦਾ ਮਾਣ ਹਾਸਲ ਹੋ ਰਿਹਾ ਹੈ l ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰ ਰਹੇ ਹਨ lਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਰਾਹੀਂ ਵਧੀਆ ਪ੍ਰਦਰਸ਼ਨ ਕਰਦੇ ਹੋਏ ਜਿੰਦਗੀ ਵਿੱਚ ਅੱਗੇ ਵਧਣ ਵਾਸਤੇ ਸ਼ੁਭ ਕਾਮਨਾਵਾਂ ਵੀ ਦਿੱਤੀਆਂ l ਇਸ ਮੌਕੇ ਮੇਅਰ ਪ੍ਰਵੀਨ ਸੈਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜਦਕਿ ਮਨਜੀਤ ਸਿੰਘ ਐਮ ਸੀ, ਅਵਤਾਰ ਸਿੰਘ ਚੇਅਰਮੈਨ ਸਪੋਰਟਸ ਵੈਲਫੇਅਰ ਬੋਰਡ ਹੁਸ਼ਿਆਰਪੁਰ,ਸਮਾਜ ਸੇਵੀ ਵਰਿੰਦਰ ਦੱਤ ਵੈਦ,ਰਕੇਸ਼ ਬਿੱਲਾ, ਪ੍ਰਦੀਪ ਕੁਮਾਰ ਜਿਲਾ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਭਾਰਤ ਭੂਸ਼ਣ, ਜਨਰਲ ਸਕੱਤਰ ਲੈਕਚਰਾਰ ਪ੍ਰਭਜੋਤ ਸਿੰਘ ਸਹਾਇਕ ਸਕੱਤਰ, ਲੈਕਚਰਾਰ ਦੀਪਕ ਸੋਧੀ, ਹਰਵਿੰਦਰ ਸਿੰਘ, ਜਸਵੀਰ ਸਿੰਘ ਪੀਟੀ ਆਈ ਟੈਕਨੀਕਲ ਕਮੇਟੀ, ਪ੍ਰਿੰਸੀਪਲ ਜਤਿੰਦਰ ਸਿੰਘ, ਪ੍ਰਿੰਸੀਪਲ ਚੰਦਰ ਮੋਹਨ, ਹੈਡ ਮਿਸਟਰੈਸ ਕਸ਼ਮੀਰ ਕੌਰ. ਲੈਕਚਰਾਰ ਸੁਖਦੇਵ ਸਿੰਘ. ਲੈਕਚਰਾਰ ਬਲਵੀਰ ਸਿੰਘ, ਹੈਡ ਮਾਸਟਰ ਸੁਮਿਤ ਚੌਹਾਨ ਕੋਚ ਸੰਦੀਪ ਸਿੰਘ ਸੈਣੀ,ਹੇਮ ਰਾਜ, ਕੁਲਵੰਤ ਸਿੰਘ ਵਰਿੰਦਰ ਸਿੰਘ ਨਿਮਾਣਾ ਸੁਰਜੀਤ ਕੁਮਾਰ ਰਾਜਾ ਹਰਦੀਪ ਸਿੰਘ,ਲਖਬੀਰ ਸਿੰਘ ਸੰਦੀਪ ਕੁਮਾਰ,ਗੁਰਕਿਰਨ ਸਿੰਘ ਆਦਿ ਵੀ ਹਾਜ਼ਰ ਸਨ l
Comments
Post a Comment