ਹੁਸ਼ਿਆਰਪੁਰ/ਦਲਜੀਤ ਅਜਨੋਹਾ
ਨਿਸ਼ਕਾਮ ਇੰਟਰਨੈਸ਼ਨਲ ਗਰਲਜ਼ ਸਪਿਰਚੁਅਲ ਐਂਡ ਸੇਵਾ ਰੀਟਰੀਟ, ਕੇਰੀਚੋ, ਕੀਨੀਆ ਵਲੋਂ ਦਸ ਰੋਜ਼ਾ ਗੁਰਮਤਿ ਕੈਂਪ ਕੀਨੀਆ ਵਿਖੇ ਲਗਾਇਆ ਗਿਆ । ਇਸ ਕੈਂਪ ਵਿੱਚ ਵੱਖ ਵੱਖ ਦੇਸਾਂ ਦੀਆਂ ਵਿਦਿਅਕ ਸੰਸਥਾਵਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਦੀਆਂ 10 ਵਿਦਿਆਰਥੀਆਂ ਭਾਗ ਨੇ ਲਿਆ। ਇਸ ਕੈਂਪ ਵਿੱਚ ਹਿੱਸਾ ਲੈਣ ਵਾਲੀਆਂ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਗੁਰਲੀਨ ਕੌਰ ਅਤੇ ਦਿਲਦੀਪ ਕੌਰ ਦਸਵੀਂ ਜਮਾਤ ਦੀਆਂ ਵਿਦਿਆਰਥਣਾ ਦਾ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ਤੇ ਸਕੂਲ ਪ੍ਰਿੰਸੀਪਲ ਰਾਜਵਿੰਦਰ ਕੌਰ ਅਤੇ ਸਮੂਹ ਸਟਾਫ ਵੱਲੋਂ ਇਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੱਲੋਂ ਵੀ ਇਹਨਾਂ ਵਿਦਿਆਰਥਣਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਨਿਤ ਕੀਤਾ ਗਿਆ।
Comments
Post a Comment