ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਐਫ.ਆਈ.ਆਰ ਅਤੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਨੇ ਦਿੱਤਾ ਮੈਮੋਰੈਂਡਮ



ਹੁਸ਼ਿਆਰਪੁਰ/ਦਲਜੀਤ ਅਜਨੋਹਾ ਪੰਜਾਬ ਦੇ ਹਲਕਾ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਨੂੰ ਆਤਮਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਐਫ.ਆਈ.ਆਰ ਦਰਜ ਕਰਕੇ ਉਸਦੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਹੁਸ਼ਿਆਰਪੁਰ ਦੇ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ ਦੇ ਨਿਰਦੇਸ਼ਾਂ ਤੇ ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਨੇਤਾਵਾਂ ਵੱਲੋਂ ਡੀ.ਜੀ.ਪੀ ਦੇ ਨਾਮ ਤੇ ਮੈਮੋਰੈਂਡਮ ਨਵਨੀਤ ਕੌਰ ਗਿੱਲ ਐਸ.ਪੀ(ਹੈਡਕਾਊਟਰ) ਰਾਹੀ ਸੌਂਪਿਆ ਗਿਆ।
ਇਸ ਮੌਕੇ ਐਡਵੋਕੇਟ ਰੋਹਿਤ ਜੋਸ਼ੀ ਨੇ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਗੰਭੀਰ ਦੋਸ਼ ਸਾਹਮਣੇ ਆਉਂਦੇ ਹਨ ਤਾਂ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ। ਕਿਸੇ ਵੀ ਵਿਅਕਤੀ ਨੂੰ ਉਸਦੇ ਅਹੁਦੇ ਜਾਂ ਸਿਆਸੀ ਪ੍ਰਭਾਵ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਤੋਂ ਛੋਟ ਨਹੀਂ ਮਿਲਣੀ ਚਾਹੀਦੀ।
ਕਾਂਗਰਸ ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਹਰਪਾਲ ਚੀਮਾ ਖ਼ਿਲਾਫ਼ ਐਫ.ਆਈ.ਆਰ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਰਕਾਰ ਤੋਂ ਜਵਾਬਦੇਹੀ, ਪਾਰਦਰਸ਼ਤਾ ਅਤੇ ਕਾਨੂੰਨ ਦੀ ਪਾਲਣਾ ਦੀ ਮੰਗ ਕਰਦੀ ਹੈ। ਕਾਂਗਰਸ ਪਾਰਟੀ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਜਾਂ ਦੋਹਰੇ ਮਾਪਦੰਡਾਂ ਦਾ ਵਿਰੋਧ ਕਰੇਗੀ।
ਜ਼ਿਲ੍ਹਾ ਕਾਂਗਰਸ ਹੁਸ਼ਿਆਰਪੁਰ ਨੇ ਪੁਲਿਸ ਮੁੱਖੀ ਤੋਂ ਮੰਗ ਕੀਤੀ ਕਿ ਮੈਮੋਰੈਂਡਮ ਵਿੱਚ ਉਠਾਏ ਗਏ ਮਾਮਲੇ 'ਤੇ ਤੁਰੰਤ ਗੌਰ ਕਰਦਿਆਂ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਐਡਵੋਕੇਟ ਰੋਹਿਤ ਜੋਸ਼ੀ, ਠਾਕੁਰ ਨਰਵੀਰ ਨੰਦੀ, ਅਸ਼ਵਨੀ ਸ਼ਰਮਾ, ਗੁਰਦੀਪ ਕਟੋਚ, ਰਜਨੀਸ਼ ਟੰਡਨ, ਅਸ਼ੋਕ ਸ਼ਰਮਾ, ਸੁਖਬੀਰ ਸਿੰਘ, ਰਾਜਾ ਸੈਣੀ ਮਜੂਦ ਸਨ!

Comments