ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਗਈਆਂ, ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਲੱਧੇਵਾਲ ਮਾਹਿਲਪੁਰ ਦੀ ਹੋਣਹਾਰ ਵਿਦਿਆਰਥਣ ਸਿਮਰਨਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਕੀਤਾ।
ਸਿਮਰਨਜੀਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਜ਼ਿਲ੍ਹਾ ਪੱਧਰ ’ਤੇ ਰੌਸ਼ਨ ਕੀਤਾ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਾਜਵਿੰਦਰ ਕੌਰ ਨੇ ਸਿਮਰਨਜੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਵਿਦਿਆਰਥਣ ਦੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕੋਚ ਜਸਕਰਨ ਸਿੰਘ ਅਤੇ ਸਮਾਈਲ ਰਾਣੀ ਦੀ ਵੀ ਸ਼ਲਾਘਾ ਕੀਤੀ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਮਿਹਨਤ ਅਤੇ ਅਨੁਸ਼ਾਸਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।
ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸਿਮਰਨਜੀਤ ਕੌਰ ਭਵਿੱਖ ਵਿੱਚ ਵੀ ਆਪਣੀ ਸ਼ਾਨਦਾਰ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਹੋਰ ਉੱਚਾ ਕਰੇਗੀ।
Comments
Post a Comment