***ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ. ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ। ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦਸਿਆ ਕਿ ਸੰਸਥਾ ਨੂੰ ਸਹਿਯੋਗ ਦੇਣ ਵਾਲੀਆਂ ਸੰਗਤਾਂ ਨੂੰ ਲਗਾਤਾਰ ਸਨਮਾਨ ਕੀਤਾ ਜਾ ਰਿਹਾ ਹੈ। ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ ਨੂੰ ਸੰਸਥਾ ਦੀ ਟੀਮ ਵਲੋਂ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਬਿੱਲਾ ਅਜਨੋਹਾ, ਡਾਕਟਰ ਤਰਸੇਮ ਸਿੰਘ,ਲੈਬ ਟੈਕਨੀਸ਼ੀਅਨ ਲਵਪ੍ਰੀਤ ਕੌਰ,ਪ੍ਰੀਆ ਨਰੂੜ, ਸੰਦੀਪ ਕੌਰ ਪਾਸ਼ਟਾਂ, ਹਰਜੋਤ ਕੌਰ, ਕੁਲਵੰਤ ਕੌਰ,ਰਾਜ ਰਾਣੀ, ਸਤਨਾਮ ਕੌਰ, ਗੁਰਪ੍ਰੀਤ ਕੌਰ ਅਤੇ ਹਰਮੇਸ਼ ਲਾਲ ਆਦਿ ਹਾਜ਼ਰ ਸਨ।
Comments
Post a Comment