ਧਾਰਮਿਕ ਸਮਾਗਮ ਦੌਰਾਨ ਸ਼ਾਮਲ ਹੋਈਆਂ ਸੰਗਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ


ਹੁਸ਼ਿਆਰਪੁਰ/ਦਲਜੀਤ ਅਜਨੋਹਾ— ਪ੍ਰਾਚੀਨ ਠਾਕੁਰ ਦੁਆਰਾ ਪੱਟੀ ਵਿਖੇ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਦੇ ਪਾਵਨ ਮੌਕੇ 1008 ਮਹੰਤ ਪਵਨ ਕੁਮਾਰ ਦਾਸ ਜੀ ਦੀ ਅਗਵਾਈ ਹੇਠ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਸ਼ਾਮਲ ਹੋਈਆਂ ਸੰਗਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਮਹੰਤ ਪਵਨ ਕੁਮਾਰ ਦਾਸ ਜੀ ਨੇ ਦੱਸਿਆ ਕਿ ਅੱਜ ਰਾਤ ਸ਼੍ਰੀ ਕ੍ਰਿਸ਼ਨ ਜਨਮਾਸ਼ਟਮੀ ਪਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਸੰਗਤਾਂ ਭਗਵਾਨ ਦੀ ਮਹਿਮਾ ਦਾ ਗੁਣਗਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਮੁਕੇਰੀਆਂ ਤੋਂ ਪਹੁੰਚੇ ਕਥਾ ਵਾਚਕ ਸੰਗਤਾਂ ਆਪਣੀ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਇਸ ਪਵਿੱਤਰ ਅਵਸਰ ’ਤੇ ਭਗਤਾਂ ਲਈ ਭਗਵਾਨ ਦਾ ਭੰਡਾਰਾ ਤੇ ਪ੍ਰਸ਼ਾਦ ਨਿਰੰਤਰ ਵੰਡਿਆ ਜਾਵੇਗਾ।
ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ ਅਤੇ ਸੰਗਤਾਂ ਨੇ ਭਗਵਾਨ ਕ੍ਰਿਸ਼ਨ ਦੀ ਭਗਤੀ ਵਿੱਚ ਲੀਨ ਹੋ ਕੇ ਧਾਰਮਿਕ ਮਾਹੌਲ ਸਿਰਜਿਆ। ਆਯੋਜਕਾਂ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਸੰਗਤਾਂ ਦੇ ਸਹਿਯੋਗ ਨੂੰ ਸਰਾਹਿਆ ਗਿਆ।

Comments