ਸਬ ਇੰਸਪੈਕਟਰ ਸਤਨਾਮ ਸਿੰਘ ਨੇ ਸੰਭਾਲਿਆ ਥਾਣਾ ਮੇਹਟੀਆਣਾ ਦਾ ਚਾਰਜ


ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੁਲਿਸ ਥਾਣਾ ਮੇਹਟੀਆਣਾ ਵਿਖੇ ਨਵ-ਨਿਯੁਕਤ ਥਾਣਾ ਪ੍ਰਭਾਰੀ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਅੱਜ ਬਤੌਰ ਥਾਣਾ ਪ੍ਰਭਾਰੀ (ਐਸ.ਐਚ.ਓ.) ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਕਿਹਾ ਕਿ ਥਾਣੇ ਵਿੱਚ ਆਉਣ ਵਾਲੇ ਹਰ ਵਿਅਕਤੀ ਦਾ ਕੰਮ ਤਰਜੀਹੀ ਆਧਾਰ 'ਤੇ ਨਿਪਟਾਇਆ ਜਾਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ।
ਨਵ-ਨਿਯੁਕਤ ਐਸ.ਐਚ.ਓ. ਨੇ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਨਸ਼ੇੜੀਆਂ ਨੂੰ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਜੋ ਵੀ ਵਿਅਕਤੀ ਕੋਈ ਗ਼ਲਤ ਕੰਮ ਕਰ ਰਿਹਾ ਹੈ, ਉਹ ਤੁਰੰਤ ਬਾਜ਼ ਆ ਜਾਵੇ, ਨਹੀਂ ਤਾਂ ਕਾਨੂਨ ਮੁਤਾਬਕ ਉਨ੍ਹਾਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਥਾਣਾ ਮੇਹਟੀਆਣਾ ਦਾ ਸਮੁੱਚਾ ਸਟਾਫ਼ ਹਾਜ਼ਰ ਸੀ ਅਤੇ ਨਵੇਂ ਥਾਣਾ ਪ੍ਰਭਾਰੀ ਦਾ ਸਵਾਗਤ ਕੀਤਾ ਗਿਆ

Comments