ਅਧਿਆਪਕ ਦਿਵਸ ਮੌਕੇ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ, ਸ਼ਿਮਲਾ ਪਹਾੜੀ, ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਸਮਾਗਮ:


ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ, ਸ਼ਿਮਲਾ ਪਹਾੜੀ, ਹੁਸ਼ਿਆਰਪੁਰ ਵਿੱਚ ਅੱਜ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ਮਹੱਤਤਾ ਅਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿੱਚ ਨਿਭਾਈ ਜਾਂਦੀ ਅਹਿਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ।ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਭਾਰਤ ਦੇ ਮਹਾਨ ਵਿਦਵਾਨ, ਦਾਰਸ਼ਨਿਕ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜੀਵਨ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਬਾਰੇ ਦੱਸਿਆ ਗਿਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਹਰ ਸਾਲ 5 ਸਤੰਬਰ ਨੂੰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਦੀ ਯਾਦ ਵਿੱਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੇ ਪ੍ਰਧਾਨ ਅਨੁਰਾਗ ਸੂਦ, ਸਕੱਤਰ ਡਾ. ਹਰਸ਼ਵਿੰਦਰ ਸਿੰਘ ਪਠਾਨੀਆ, ਪ੍ਰਿੰਸੀਪਲ ਸ਼ੋਭਾ ਰਾਣੀ, ਮਨੀਸ਼ਾ ਜੋਸ਼ੀ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ, ਚੰਗੇ ਸੰਸਕਾਰ ਅਤੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਵੀ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਖੁਸ਼ੀ, ਸਨਮਾਨ ਅਤੇ ਪ੍ਰੇਰਣਾ ਨਾਲ ਭਰਪੂਰ ਰਿਹਾ। ਅੰਤ ਵਿੱਚ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Comments