ਜੈਮਸ ਕੈਬਰਿਜ ਸਕੂਲ ਵਿੱਚ ‘ਸੱਚਦੇਵਾ ਸਟਾਕਸ ਫੈਮਿਲੀ ਵਾਕ’ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਪਰਮਜੀਤ ਸੱਚਦੇਵਾ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਕੀਤਾ ਪ੍ਰੇਰਿਤ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ, ਨਿਯਮਤ ਕਸਰਤ ਅਤੇ ਸਰੀਰਕ ਗਤੀਵਿਧੀਆਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜੈਮਸ ਕੈਂਬਰਿਜ ਸਕੂਲ ਵਿਖੇ ‘ਸੱਚਦੇਵਾ ਸਟਾਕਸ ਫੈਮਿਲੀ ਵਾਕ’ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਿਵਾਰ ਸਮੇਤ ਫੈਮਿਲੀ ਵਾਕ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਪਰਮਜੀਤ ਸਿੰਘ ਸੱਚਦੇਵਾ ਨੇ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜੀਵਨਸ਼ੈਲੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਦਾ ਸਰੀਰਕ ਗਤੀਵਿਧੀਆਂ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ। ਨਿਯਮਤ ਤੌਰ ’ਤੇ ਪੈਦਲ ਚੱਲਣਾ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਮਾਨਸਿਕ ਤੰਦਰੁਸਤੀ ਅਤੇ ਸਕਾਰਾਤਮਕ ਸੋਚ ਨੂੰ ਵੀ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਫੋਨ ਅਤੇ ਸਕਰੀਨ ’ਤੇ ਵੱਧ ਸਮਾਂ ਬਿਤਾਉਣ ਦੀ ਬਜਾਏ ਖੇਡਾਂ, ਸੈਰ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਲਈ ਸਮਾਂ ਕੱਢਣ। ਉਨ੍ਹਾਂ ਕਿਹਾ ਕਿ ‘ਸੱਚਦੇਵਾ ਸਟਾਕਸ ਫੈਮਿਲੀ ਵਾਕ’ ਦਾ ਮਕਸਦ ਸਿਰਫ਼ ਵਾਕ ਕਰਵਾਉਣਾ ਨਹੀਂ, ਸਗੋਂ ਪਰਿਵਾਰਾਂ ਨੂੰ ਇਕੱਠੇ ਸਮਾਂ ਬਿਤਾਉਣ, ਫਿਟਨੈੱਸ ਪ੍ਰਤੀ ਜਾਗਰੂਕ ਹੋਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦੇਣਾ ਹੈ। ਇਸ ਮੌਕੇ ਸਕੂਲ ਦੇ ਸੀਈਓ ਰਾਘਵ ਵਾਸਲ, ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ, ਅਮਰਿੰਦਰ ਸੈਣੀ ਤੋਂ ਇਲਾਵਾ ਉੱਤਮ ਸਿੰਘ ਸਾਬੀ, ਓਂਕਾਰ ਸਿੰਘ, ਤਰਲੋਚਨ ਸਿੰਘ ਅਤੇ ਦੌਲਤ ਸਿੰਘ ਵੀ ਮੌਜੂਦ ਸਨ।
Comments
Post a Comment