ਰਾਹੁਲ ਗਾਂਧੀ ਜੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਹੁਸ਼ਿਆਰਪੁਰ ਨੇ ਮੋਦੀ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਵਿਰੋਧੀ ਧਿਰ ਦੀ ਆਵਾਜ਼ ਨੂੰ ਦੱਬਣਾ ਲੋਕਤੰਤਰ ਲਈ ਚਿੰਤਾਜਨਕ :- ਗਿਲਜੀਆਂ

 
ਹੁਸ਼ਿਆਰਪੁਰ/ਦਲਜੀਤ ਅਜਨੋਹਾ 

ਉੱਤਰਾਖੰਡ ਦੀ ਭਾਜਪਾ ਸਰਕਾਰ ਵੱਲੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਜੀ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਜ਼ਿਲ੍ਹਾ ਕਾਂਗਰਸ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਸ੍ਰੀ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਅੱਜ ਮੋਦੀ ਅਤੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ!
ਇਸ ਮੌਕੇ ਗਿਲਜੀਆਂ ਨੇ ਕਿਹਾ ਕਿ ਰਾਹੁਲ ਗਾਂਧੀ ਜੀ ਲੋਕਤੰਤਰ, ਸੰਵਿਧਾਨ ਅਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤਾਕਤ ਦੀ ਵਰਤੋਂ ਕਰਨਾ ਲੋਕਤੰਤਰ ਲਈ ਚਿੰਤਾਜਨਕ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਗੂ ਰਾਹੁਲ ਗਾਂਧੀ ਜੀ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਭਾਜਪਾ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਜੀ ਖ਼ਿਲਾਫ਼ ਦਰਜ ਐਫ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਬੰਦ ਕੀਤੀਆਂ ਜਾਣ।
ਇਸ ਮੌਕੇ ਗਿਲਜੀਆਂ ਦੇ ਨਾਲ ਇੰਦੂ ਬਾਲਾ ਸਾਬਕਾ ਵਿਧਾਇਕ, ਐਡਵੋਕੇਟ ਰੋਹਿਤ ਜੋਸ਼ੀ, ਅਮਰਪ੍ਰੀਤ ਲਾਲੀ, ਰਣਜੀਤ ਕੁਮਾਰ, ਯਾਮੀਨੀ ਗੋਮਰ, ਸਰਵਨ ਸਿੰਘ, ਕੁੱਕੂ ਚੰਦਨ, ਅਜੇ ਮੱਲ, ਰਜਨੀਸ਼ ਟੰਡਨ, ਮਨਜਿੰਦਰ ਸਿੰਘ, ਅਸ਼ਵਨੀ ਸ਼ਰਮਾ, ਅਸ਼ੋਕ ਸ਼ਰਮਾ, ਗੁਰਦੀਪ ਕਟੋਚ, ਰਵਿੰਦਰ ਆਦੀਆਂ, ਮੀਨਾ ਸ਼ਰਮਾ, ਗੁਰਸੇਵਕ ਮਾਰਸ਼ਲ, ਰਾਜੇਸ਼ ਟਾਂਡਾ, ਹੰਸਰਾਜ ਸਤਿਆਲ ਅਤੇ ਹੋਰ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ ਅਤੇ ਉਨ੍ਹਾਂ ਰੱਜ ਕੇ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ!

Comments