ਅਧਿਆਪਕ ਸਮਾਜ ਦੀ ਨੀਂਹ, ਉਨ੍ਹਾਂ ਦੇ ਸਨਮਾਨ ਨਾਲ ਹੀ ਰਾਸ਼ਟਰ ਦਾ ਨਿਰਮਾਣ ਸੰਭਵ: ਵਿਜੇ ਅਰੋੜਾਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵੱਲੋਂ ਅਧਿਆਪਕ ਦਿਵਸ ਮੌਕੇ ਚਾਰ ਅਧਿਆਪਕਾਂ ਦਾ ਸਨਮਾਨ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵੱਲੋਂ ਪ੍ਰਧਾਨ ਲਾਇਨ ਵਿਜੈ ਅਰੋੜਾ ਦੀ ਅਗਵਾਈ ਹੇਠ ਅਧਿਆਪਕ ਦਿਵਸ ਸ਼ਰਧਾ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਪਾਸਟ ਡਿਸਟ੍ਰਿਕਟ ਗਵਰਨਰ ਲਾਇਨ ਹਰੀਸ਼ ਬੰਗਾ ਅਤੇ ਉਨ੍ਹਾਂ ਦੀ ਧਰਮਪਤਨੀ ਲਾਇਨ ਲੇਡੀ ਰਜਨੀ ਬੰਗਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦਾ ਮੰਚ ਸੰਚਾਲਨ ਪ੍ਰਮੁੱਖ ਸਮਾਜ ਸੇਵੀ ਸੰਜੀਵ ਅਰੋੜਾ ਨੇ ਬਾਖੂਬੀ ਕੀਤਾ।
ਇਸ ਮੌਕੇ ਸੰਜੀਵ ਅਰੋੜਾ ਨੇ ਅਧਿਆਪਕ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੀ ਸ਼ਖ਼ਸੀਅਤ, ਸੰਸਕਾਰ ਅਤੇ ਚਰਿੱਤਰ ਦਾ ਨਿਰਮਾਣ ਵੀ ਕਰਦੇ ਹਨ। ਇੱਕ ਚੰਗੇ ਅਧਿਆਪਕ ਦੀ ਰਹਿਨੁਮਾਈ ਵਿਦਿਆਰਥੀ ਦੀ ਪੂਰੀ ਜ਼ਿੰਦਗੀ ਦੀ ਦਿਸ਼ਾ ਬਦਲ ਸਕਦੀ ਹੈ। ਰਾਸ਼ਟਰ ਦੇ ਉਜਵਲ ਭਵਿੱਖ ਦੀ ਨੀਂਹ ਸਕੂਲਾਂ ਵਿੱਚ ਰੱਖੀ ਜਾਂਦੀ ਹੈ ਅਤੇ ਇਸ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਇਸ ਲਈ ਅਧਿਆਪਕਾਂ ਦਾ ਸਨਮਾਨ ਅਸਲ ਵਿੱਚ ਗਿਆਨ, ਸੰਸਕਾਰ ਅਤੇ ਰਾਸ਼ਟਰ ਨਿਰਮਾਣ ਦਾ ਸਨਮਾਨ ਹੈ।
ਸਮਾਗਮ ਦੌਰਾਨ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਵੱਲੋਂ ਆਪਣੀਆਂ ਸੇਵਾਵਾਂ ਲਈ ਚਾਰ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਦੋਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਅਧਿਆਪਕਾਂ ਵਿੱਚ ਚੰਦਰ ਪ੍ਰਕਾਸ਼ ਸੈਣੀ, ਸਰਕਾਰੀ ਸਕੂਲ ਬਾਗਪੁਰ, ਮਨੋਜ ਕੈਨੇਡੀ, ਸੇਵਾਮੁਕਤ ਹੈੱਡਮਾਸਟਰ, ਸਰਕਾਰੀ ਹਾਈ ਸਕੂਲ ਫਤਿਹਗੜ੍ਹ, ਦੀਪਕ ਤਲਵਾੜ, ਸਰਕਾਰੀ ਹਾਈ ਸਕੂਲ ਮੰਡਿਆਲਾਂ ਅਤੇ ਅਸ਼ਵਨੀ ਦੱਤਾ, ਸੇਵਾਮੁਕਤ ਡਿਪਟੀ ਡਾਇਰੈਕਟਰ ਐਜੂਕੇਸ਼ਨ ਸ਼ਾਮਲ ਸਨ।
ਇਸ ਮੌਕੇ ਮੁੱਖ ਮਹਿਮਾਨ ਲਾਇਨ ਹਰੀਸ਼ ਬੰਗਾ ਨੇ ਕਿਹਾ ਕਿ ਅਧਿਆਪਕ ਸਮਾਜ ਦੇ ਸੱਚੇ ਮਾਰਗਦਰਸ਼ਕ ਹਨ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਸੰਸਕਾਰ ਅਤੇ ਸਿੱਖਿਆ ਹੀ ਦੇਸ਼ ਨੂੰ ਮਜ਼ਬੂਤ ਅਤੇ ਜ਼ਿੰਮੇਵਾਰ ਨਾਗਰਿਕ ਪ੍ਰਦਾਨ ਕਰਦੇ ਹਨ। ਅਧਿਆਪਕਾਂ ਦਾ ਸਨਮਾਨ ਕਰਨਾ ਸਾਡੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਹੈ।
ਇਸ ਮੌਕੇ ਕਲੱਬ ਦੇ ਪ੍ਰਧਾਨ ਲਾਇਨ ਵਿਜੇ ਅਰੋੜਾ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਸਮਾਜ ਸੇਵੀ ਅਤੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਭਵਿੱਖ ਵਿੱਚ ਵੀ ਸਮਾਜ ਦੇ ਲੋੜਵੰਦ ਵਰਗਾਂ ਦੀ ਸੇਵਾ, ਸਿੱਖਿਆ, ਸਿਹਤ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਤ ਕਾਰਜ ਨਿਰੰਤਰ ਜਾਰੀ ਰੱਖੇਗਾ।ਸਮਾਗਮ ਦੌਰਾਨ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰ ਸਾਰੇ ਲੋਕਾਂ ਦਾ ਮਨ ਮੋਹ ਲਿਆ। ਸਨਮਾਨਿਤ ਅਧਿਆਪਕਾਂ ਨੇ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲਿਆ ਇਹ ਸਨਮਾਨ ਉਨ੍ਹਾਂ ਲਈ ਮਾਣ ਅਤੇ ਪ੍ਰੇਰਣਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਹੋਰ ਵੀ ਵੱਧ ਨਿਸ਼ਠਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ।
ਇਸ ਮੌਕੇ ਕਲੱਬ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਦੋ ਨਵੇਂ ਮੈਂਬਰ ਲਾਇਨ ਪ੍ਰਦੀਪ ਮਿਨਹਾਸ ਅਤੇ ਲਾਇਨ ਗੌਤਮ ਨੇ ਕਲੱਬ ਦੀ ਮੈਂਬਰਸ਼ਿਪ ਹਾਸਲ ਕੀਤੀ। ਕਲੱਬ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਸੇਵਾ ਕਾਰਜਾਂ ਵਿੱਚ ਸਰਗਰਮ ਯੋਗਦਾਨ ਪਾਉਣਗੇ।ਪ੍ਰੋਗਰਾਮ ਦੀ ਸਫਲਤਾ ਵਿੱਚ ਲਾਇਨ ਉਮੇਸ਼ ਰਾਣਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੱਤਰ ਰਾਜੇਸ਼ ਨੰਦਾ, ਲਾਇਨ ਉਮੇਸ਼ ਰਾਣਾ, ਵਿਜੈ ਗੁਪਤਾ, ਕੁਲਵਿੰਦਰ ਸਿੰਘ ਸਿੱਧੂ, ਹਰੀਸ਼ ਚੁੱਘ, ਡਾ. ਰਜਿੰਦਰ ਗੁਪਤਾ, ਕੁਮਾਰ ਗੌਰਵ, ਐਚ.ਕੇ. ਨਾਕੜਾ, ਸੁਖਵੰਤ ਸਿੰਘ, ਅਰਵਿੰਦ ਬਿੰਦਰਾ, ਦੀਪਕ ਨਰੂਲਾ, ਪੰਕਜ, ਗੌਤਮ, ਪ੍ਰਦੀਪ ਮਿਨਹਾਸ ਸਮੇਤ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ।
Comments
Post a Comment