ਹੁਸ਼ਿਆਰਪੁਰ/ਦਲਜੀਤ ਅਜਨੋਹਾ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਪੰਜਾਬੀ ਮਾਂ-ਬੋਲੀ ਦਿਵਸ ਬੜੇ ਉਤਸ਼ਾਹ ਅਤੇ ਉਤਸਾਹਪੂਰਵਕ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲੈਂਦਿਆਂ ਆਪਣਾ ਉਤਸ਼ਾਹ ਪ੍ਰਗਟ ਕੀਤਾ।
ਇਸ ਮੌਕੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ, ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਵਿਰਸੇ ਨਾਲ ਜਾਣੂ ਕਰਵਾਇਆ ਗਿਆ। ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਪਿਆਰ ਅਤੇ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ ਗਿਆ।
ਸਕੂਲ ਦੀ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉੱਚੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ ਨੂੰ ਵੀ ਪਹਿਲ ਦੇ ਆਧਾਰ ’ਤੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜੋ ਵੀ ਹਾਂ, ਉਸ ਵਿੱਚ ਸਾਡੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਰੋਜ਼ਾਨਾ ਜੀਵਨ ਵਿੱਚ ਵੱਧ ਤੋਂ ਵੱਧ ਵਰਤਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਮੂਹ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ ਅਤੇ ਪੰਜਾਬੀ ਮਾਂ-ਬੋਲੀ ਦੀ ਸੰਭਾਲ ਤੇ ਪ੍ਰਚਾਰ ਲਈ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ।
Comments
Post a Comment