****ਜਨਮ ਸਥਾਨ ਕੁਟੀਆ ਬ੍ਰਹਮਲੀਨ 108 ਸੰਤ ਬਾਬਾ ਦਲੇਲ ਸਿੰਘ ਜੀ ਵਿਖੇ 20 ਅਤੇ 21 ਨਵੰਬਰ ਨੂੰ ਹੋਣ ਵਾਲੇ ਸਲਾਨਾ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ****ਇਹ ਪੋਸਟਰ ਕੁਟੀਆ ਦੇ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਵੱਲੋਂ ਸੰਗਤਾਂ ਦੀ ਹਾਜ਼ਰੀ ਵਿੱਚ ਜਾਰੀ ਕੀਤਾ ਗਿਆ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੂਟੋ ਮਜਾਰਾ ਵਿਖੇ ਸਥਿਤ ਜਨਮ ਸਥਾਨ ਬ੍ਰਹਮਲੀਨ 108 ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਸਲਾਨਾ ਬਰਸੀ ਸਮਾਗਮ 20 ਅਤੇ 21 ਨਵੰਬਰ ਨੂੰ ਕੁਟੀਆ ਦੇ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਦੀ ਅਗਵਾਈ ਹੇਠ, ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਵਾਂਗ ਇਸ ਸਾਲ ਵੀ ਬਹੁਤ ਹੀ ਪ੍ਰੇਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਕੁਟੀਆ ਦੇ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਵੱਲੋਂ ਸਮੂਹ ਸੰਗਤਾਂ ਦੀ ਹਾਜ਼ਰੀ ਵਿੱਚ ਬਰਸੀ ਸਮਾਗਮ ਦਾ ਪੋਸਟਰ ਜਾਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਵਾਰਸ਼ਿਕ ਸਮਾਗਮ ਬ੍ਰਹਮਲੀਨ 108 ਸੰਤ ਬਾਬਾ ਦਲੇਲ ਸਿੰਘ ਜੀ ਦੀ 27ਵੀਂ ਸਲਾਨਾ ਬਰਸੀ, ਸੰਤ ਸਤਨਾਮ ਜੀ ਦੀ ਵਾਰਸ਼ਿਕ ਬਰਸੀ ਅਤੇ ਬ੍ਰਹਮਲੀਨ ਸੰਤ ਬਾਬਾ ਜਗਦੇਵ ਸਿੰਘ ਮੋਨੀ ਜੀ ਦੀ 17ਵੀਂ ਵਾਰਸ਼ਿਕ ਬਰਸੀ ਨੂੰ ਸਮਰਪਿਤ ਹੈ, ਜੋ 20 ਅਤੇ 21 ਨਵੰਬਰ ਨੂੰ ਬੜੀ ਸ਼ਰਧਾ ਅਤੇ ਪ੍ਰੇਮ ਨਾਲ ਮਨਾਇਆ ਜਾਵੇਗਾ।
ਇਹ ਸਮਾਗਮ ਦਾ ਪੋਸਟਰ ਅੱਜ ਜਾਰੀ ਕਰਦੇ ਹੋਏ ਮਹਾਪੁਰਸ਼ਾਂ ਵੱਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਸਮਾਗਮ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਲ ਹੋ ਕੇ ਮਹਾਪੁਰਸ਼ਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ।
Comments
Post a Comment