ਰਾਸ਼ਟਰੀ ਸਵੈ-ਇੱਛੁਕ ਖੂਨਦਾਨ ਦਿਵਸ ਮੌਕੇ ਸਿੱਧੂ ਜੌੜੇ ਵੱਲੋਂ 37 ਵੀ ਵਾਰ ਇਕੱਠਿਆਂ ਖੂਨਦਾਨ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਰਾਸ਼ਟਰੀ ਸਵੈ-ਇੱਛੁਕ ਖੂਨਦਾਨ ਦਿਵਸ ਜੋ , ਮੌਕੇ ਸਟਾਰ ਕੱਪਲ ਬਲੱਡ ਡੋਨਰ ਦੇ ਨਾਮ ਨਾਲ ਜਾਣੇ ਜਾਂਦੇ ਕੱਪਲ ਬਲੱਡ ਡੋਨਰ ਬਹਾਦਰ ਸਿੰਘ ਸਿੱਧੂ ਅਤੇ ਜਤਿੰਦਰ ਕੌਰ ਸਿੱਧੂ ਨੇ ਅੱਜ ਬਲੱਡ ਬੈਂਕ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਇਕੱਠਿਆਂ 37ਵੀਂ ਵਾਰ ਖੂਨਦਾਨ ਕੀਤਾ।

ਨਿੱਜੀ ਤੌਰ ਤੇ ਬਹਾਦਰ ਸਿੰਘ ਸਿੱਧੂ ਨੇ 72ਵੀਂ ਵਾਰ ਅਤੇ ਜਤਿੰਦਰ ਕੌਰ ਸਿੱਧੂ ਨੇ ਨਿੱਜੀ ਤੌਰ ਤੇ 37ਵੀਂ ਵਾਰ ਖੂਨ-ਦਾਨ ਕੀਤਾ। ਜਿਕਰਯੋਗ ਹੈ ਕਿ ਦੋਵੇਂ ਪਤੀ-ਪਤਨੀ ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਨਾਲ ਜੁੜੇ ਹੋਏ ਹਨ ਅਤੇ ਲਗਾਤਾਰ ਸਮਾਜ ਭਲਾਈ ਕਾਰਜਾਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਡਾ ਨੇਹਾ ਪਾਲ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਾਤਲ ਹੁਸ਼ਿਆਰਪੁਰ ਨੇ ਸਿੱਧੂ ਜੋੜੇ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਨੂੰ ਵੀ ਸਿੱਧੂ ਜੋੜੇ ਤੋਂ ਪ੍ਰੇਰਣਾ ਲੈਂਦੇ ਹੋਏ ਸਮਾਜ ਭਲਾਈ ਦੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਖੂਨਦਾਨ ਮੁਹਿੰਮ ਨੂੰ ਆਪਣੀ ਜਿੰਦਗੀ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਡਾ ਗੁਰਿਕਾ ਇੰਚਾਰਜ ਬਲੱਡ ਬੈਂਕ ਸਿਵਲ ਹਸਪਤਾਲ ਹੁਸ਼ਿਆਰਪੁਰ, ਲੈਬ ਟੈਕਨੀਸ਼ੀਅਨ ਸੰਦੀਪ ਸਿੰਘ ਮੈਡਮ ਕਮਲ, ਮੈਡਮ ਹਰਜੀਤ ਰਾਣੀ ਅਤੇ ਬਲਕੀਰਤ ਕੌਰ ਸਿੱਧੂ ਵੀ ਹਾਜਰ ਸਨ।

Comments