ਬਠੁੱਲਾ ਵਿੱਚ 88 ਪਰਿਵਾਰਾਂ ਨੂੰ ਮਿਲਿਆ ‘ਮੇਰਾ ਘਰ-ਮੇਰਾ ਨਾਮ’ ਯੋਜਨਾ ਦਾ ਲਾਭਡਾ. ਇਸ਼ਾਂਕ ਕੁਮਾਰ ਨੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ, ਕਿਹਾ—ਹੱਕ ਅਤੇ ਮਾਲਕੀ ਨਾਲ ਜੁੜੇ ਦਸਤਾਵੇਜ਼ ਲੋਕਾਂ ਲਈ ਵੱਡੀ ਸਹੂਲਤ
ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪਿੰਡਾਂ ਦੀ ਲਾਲ ਲਕੀਰ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਹੱਕਾਂ ਦਾ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ‘ਮੇਰਾ ਘਰ-ਮੇਰਾ ਨਾਮ’ ਯੋਜਨਾ ਤਹਿਤ ਸੂਬੇ ਭਰ ਵਿੱਚ ਪ੍ਰਾਪਰਟੀ ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਇਸ ਯੋਜਨਾ ਰਾਹੀਂ ਲਾਲ ਲਕੀਰ ਵਿੱਚ ਰਹਿ ਰਹੇ ਲੋਕਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦਾ ਰਿਕਾਰਡ ਤਿਆਰ ਕਰਕੇ ਉਨ੍ਹਾਂ ਨੂੰ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਠੁੱਲਾ ਵਿਖੇ ਵਿਧਾਇਕ ਡਾ.ਇਸ਼ਾਂਕ ਕੁਮਾਰ ਦੁਆਰਾ 88 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਵਿਧਾਇਕ ਨੇ ਲਾਭਪਾਤਰੀ ਪਰਿਵਾਰਾਂ ਨੂੰ ਇਹ ਕਾਰਡ ਸੌਂਪੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਯੋਜਨਾ ਤਹਿਤ ਮਿਲੇ ਮਾਲਕੀ ਹੱਕਾਂ ਲਈ ਵਧਾਈ ਦਿੱਤੀ । ਇਸ ਮੌਕੇ ਡਾ. ਇਸ਼ਾਂਕ ਨੇ ਕਿਹਾ ਕਿ ਪਿੰਡਾਂ ਵਿੱਚ ਕਈ ਪਰਿਵਾਰ ਲੰਮੇ ਸਮੇਂ ਤੋਂ ਆਪਣੀਆਂ ਰਿਹਾਇਸ਼ੀ ਜਾਇਦਾਦਾਂ ਵਿੱਚ ਰਹਿ ਰਹੇ ਹਨ, ਪਰ ਉਨ੍ਹਾਂ ਦੀ ਜਾਇਦਾਦ ਦਾ ਪੂਰਾ ਮਾਲਕੀ ਰਿਕਾਰਡ ਸਰਕਾਰੀ ਦਸਤਾਵੇਜ਼ਾਂ ਵਿੱਚ ਦਰਜ ਨਾ ਹੋਣ ਕਾਰਨ ਕਈ ਵਾਰ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਅਜਿਹੇ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਅਧਿਕਾਰਤ ਰਿਕਾਰਡ ਮਿਲੇਗਾ ਅਤੇ ਭਵਿੱਖ ਵਿੱਚ ਜਾਇਦਾਦ ਨਾਲ ਸਬੰਧਤ ਕੰਮਾਂ ਵਿੱਚ ਵੀ ਸਹੂਲਤ ਹੋਵੇਗੀ।
ਡਾ. ਇਸ਼ਾਂਕ ਕੁਮਾਰ ਨੇ ਕਿਹਾ, “ਆਪਣੇ ਘਰ ਅਤੇ ਜਾਇਦਾਦ ਨਾਲ ਸਬੰਧਤ ਮਾਲਕੀ ਦਾ ਸਪੱਸ਼ਟ ਦਸਤਾਵੇਜ਼ ਹਰ ਪਰਿਵਾਰ ਲਈ ਮਹੱਤਵ ਰੱਖਦਾ ਹੈ। ਜਿਨ੍ਹਾਂ ਪਰਿਵਾਰਾਂ ਨੂੰ ਅੱਜ ਪ੍ਰਾਪਰਟੀ ਕਾਰਡ ਮਿਲੇ ਹਨ, ਉਨ੍ਹਾਂ ਲਈ ਇਹ ਸਿਰਫ਼ ਇੱਕ ਕਾਗਜ਼ ਨਹੀਂ, ਸਗੋਂ ਉਨ੍ਹਾਂ ਦੀ ਜਾਇਦਾਦ ਨਾਲ ਜੁੜੇ ਹੱਕਾਂ ਦਾ ਅਧਿਕਾਰਤ ਰਿਕਾਰਡ ਹੈ, ਜੋ ਕਿ ਸਦੀਆਂ ਤੋਂ ਆਪਣੇ ਘਰਾਂ ਵਿਚ ਰਹਿਣ ਦੇ ਬਾਵਜੂਦ ਉਹਨਾਂ ਕੋਲ ਨਹੀਂ ਸੀ | ਉਹਨਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ ਜਿਸਨੇ ਮੁਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਿਚ ਅਜਿਹਾ ਲੋਕ ਹਿਤਕਾਰੀ ਕਦਮ ਚੁੱਕਿਆ ਹੈ | ਡਾ. ਇਸ਼ਾਂਕ ਨੇ ਇਹ ਵੀ ਕਿਹਾ ਕਿ ਮੇਰੀ ਕੋਸ਼ਿਸ਼ ਹੁੰਦੀ ਹੈ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਅਜਿਹੀਆਂ ਯੋਜਨਾਵਾਂ ਦਾ ਲਾਭ ਯੋਗ ਪਰਿਵਾਰਾਂ ਤੱਕ ਜਲਦ ਤੋਂ ਜਲਦ ਪਹੁੰਚਾਵਾਂ ਅਤੇ ਇਸ ਸਕੀਮ ਲਈ ਵੀ ਮੇਰੀ ਪੁਰਜ਼ੋਰ ਕੋਸ਼ਿਸ਼ ਰਹੇਗੀ ਕਿ ਲੋਕਾਂ ਨੂੰ ਆਪਣੇ ਹੱਕਾਂ ਨਾਲ ਸਬੰਧਤ ਦਸਤਾਵੇਜ਼ ਹਾਸਲ ਕਰਨ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।”
ਇਸ ਮੌਕੇ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਵੀ ਆਪਣੀ ਖੁਸ਼ੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਰਿਹਾਇਸ਼ੀ ਜਾਇਦਾਦ ਨਾਲ ਸਬੰਧਤ ਅਧਿਕਾਰਤ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਨੂੰ ਪਹਿਲੀ ਵਾਰ ਆਪਣੇ ਮਾਲਕਾਨਾ ਹੱਕਾਂ ਬਾਰੇ ਸਪੱਸ਼ਟਤਾ ਅਤੇ ਸਬੂਤ ਮਿਲੇ ਹਨ ।
Comments
Post a Comment