ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਮੇਲੇ ਦਾ ਆਯੋਜਨ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, 
ਲੁਧਿਆਣਾ ਦੇ ਜਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਬੀਤੇ ਦਿਨੀਂੰ ਕੇ.ਵੀ.ਕੇ. ਕੈਂਪਸ ਵਿਖੇ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਜ਼ਿਲੇ ਦੇ ਵੱਖ-ਵੱਖ ਪਿੰਡਾਂ ਤੋਂ ਸਰਪੰਚਾਂ, ਪੰਚਾਂ, ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਹਾਜ਼ਰੀ ਭਰੀ।ਇਸ ਕਿਸਾਨ ਮੇਲੇ ਵਿੱਚ ਮੁੱਖ ਮਹਿਮਾਨ ਵੱਜੋਂ ਡਾ. ਇਸ਼ਾਂਕ ਕੁਮਾਰ, ਵਿਧਾਇਕ, ਹਲਕਾ ਚੱਬੇਵਾਲ ਹਾਜ਼ਿਰ ਹੋਏ ਅਤੇ ਡਾ. ਮਨਮੋਹਨਜੀਤ ਸਿੰਘ, ਡੀਨ, ਪੀ.ਏ.ਯੂ.-ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ, ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਮਹਿਮਾਨ ਵਜੌਂ ਮੌਜੂਦ ਸੀ। ਇਹਨਾਂ ਤੋਂ ਇਲਾਵਾ ਡਾ. ਦਪਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਹੁਸ਼ਿਆਰਪੁਰ, ਡਾ. ਰਾਕੇਸ਼ ਕੂਮਾਰ ਸ਼ਰਮਾ, ਨਿਰਦੇਸ਼ਕ, ਖੇਤਰੀ ਖੋਜ ਤੇ ਸਿਖਲਾਈ ਸੈਂਟਰ, ਤਲਵਾੜਾ, ਡਾ. ਸੰਜੀਵਕੁਮਾਰ ਕਟਾਰੀਆ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਜਲੰਧਰ, ਡਾ. ਚਰਨਜੀਤ ਕੌਰ, ਪ੍ਰਮੁੱਖ ਪਸਾਰ ਵਿਗਿਆਨੀ (ਫਸਲ ਵਿਗਿਆਨ), ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ, ਡਾ. ਸੁਮਨਜੀਤ ਕੌਰ, 
ਇੰਚਾਰਜ, ਫਲ ਖੋਜ ਕੇਂਦਰ, ਗੰਗੀਆਂ ਅਤੇ ਸ. ਹਰਦੀਪ ਸਿੰਘ, ਸਰਪੰਚ, ਪਿੰਡ ਬਾਹੋਵਾਲ ਨੇ ਵੀ ਵਿਸ਼ੇਸ਼ ਰੂਪ ਵਿੱਚ ਮੇਲੇ ਵਿੱਚ ਸ਼ਮੂਲੀਅਤ ਕੀਤੀ।
ਪ੍ਰਧਾਨਗੀ ਭਾਸ਼ਣ ਦੌਰਾਨ ਡਾ. ਇਸ਼ਾਂਕ ਕੁਮਾਰ ਨੇ ਪੰਜਾਬ ਸਰਕਾਰ ਦੀ ਕਿਸਾਨ ਭਲਾਈ ਬਾਬਤ ਵਚਨਬੱਧਤਾ 
ਦੋਹਰਾਈ ਤੇ ਚਾਨਣਾ ਪਾਇਆ ਕਿ ਸਿੰਚਾਈ ਲਈ ਨਹਿਰੀ ਪਾਣੀ ਦੀ ਉਪਲੱਬਤਤਾ ਸੰਨ 2022 ਵਿੱਚੋਂ 26 ਪ੍ਰਤੀਸ਼ਤ ਤੋਂ ਵਧਾਕੇ ਸੰਨ 2026 ਵਿੱਚ 80 ਪ੍ਰਤੀਸ਼ਤ ਕੀਤੀ ਗਈ ਹੈ।ਉਹਨਾਂ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਬਾਰੇ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਡਾ. ਇਸ਼ਾਂਕ ਨੇ ਕੁਦਰਤੀ ਸੋਮਿਆਂ ਦੀ 
ਸਾਂਭ-ਸੰਭਾਲ ਅਤੇ ਫਸਲੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਕਰਕੇ ਵਾਤਾਵਰਣ ਪੱਖੀ ਤਕਨੀਕਾਂ ਅਪਨਾਉਣ ਲਈ ਵੀ 
ਕਿਸਾਨਾਂ ਨੂੰ ਪ੍ਰੇਰਿਤ ਕੀਤਾ।ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਦੀ ਪ੍ਰਸ਼ੰਸ਼ਾ ਕਰਦਿਆਂ ਡਾ. ਇਸ਼ਾਕ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਕਿੱਤਾ-ਮੁਖੀ ਸਿਖਲਾਈ ਪ੍ਰਾਪਤ ਕਰਕੇ ਨਵੇਂ ਕੰਮ ਸ਼ੁਰੂ ਕਰਨ ਲਈ, ਨਵੀਨਤਮ ਖੇਤੀ ਤਕਨੋਲੋਜੀ ਦੀ ਜਾਣਕਾਰੀ ਲਈ ਅਤੇ ਸੁਧਰੇ ਤੇ ਮਿਆਰੀ ਬੀਜਾਂ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸੇਵਾਵਾਂ 
ਦਾ ਲਾਹਾ ਲੈਣ ਲਈ ਵੀ ਪ੍ਰੇਰਿਆ।
ਕਿਸਾਨਾਂ ਨੂੰ ਸੰਬੋਧਿਤ ਕਰਦਿਆ ਡਾ.ਮਨਮੋਹਮਜੀਤ ਸਿੰਘ ਨੇ ਖੇਤੀ ਜਿਣਸਾਂ ਦੇ ਮੁੱਲ ਉਤਪਾਦ ਵਿੱਚ ਵਾਧੇ ਲਈ ਪ੍ਰੋਸੈਸਿੰਗ ਤੇ ਜੋਰ ਦਿੱਤਾ।ਉਹਨਾਂ ਖੇਤੀ ਖਰਚੇ ਘਟਾਉਣ ਅਤੇ ਸਹਾਇਕ ਧੰਦੇ ਅਪਨਾਉਣ ਲਈ ਵੀ ਹਾਜ਼ਿਰ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਪ੍ਰੇਰਿਆ।ਡਾ. ਮਨਮੋਹਨਜੀਤ ਨੇ ਕੰਢੀ ਖੇਤਰ ਦੇ ਬੱਲੋਵਾਲ ਸੌਂਖੜੀ ਪਿੰਡ ਵਿਖੇ ਖੁੱਲੇ ਖੇਤੀਬਾੜੀ ਕਾਲਜ ਦੀਆਂ ਨਵੀਨਤਮ ਸੁਵਿਧਾਵਾਂ ਬਾਰੇ ਚਾਨਣਾ ਪਾਇਆ ਤੇ ਜ਼ੋਰ ਦਿੱਤਾ ਕਿ ਕੰਢੀ ਦੇ ਕਿਸਾਨ ਪਰਿਵਾਰਾਂ ਦੇ ਬੱਚੇ ਇਸ ਕਾਲਜ ਵਿੱਚ ਪੜਾਈ ਦਾ ਭਰਪੂਰ ਲਾਹਾ ਚੁੱਕਣ ਕਿੳ ੁਂਕਿ ਕੰਢੀ ਇਲਾਕੇ ਦੇ ਕਿਸਾਨਾਂ ਦੇ ਬੱਚਿਆਂ ਲਈ 
ਇੱਥੇ ਦਾਖਲੇ ਲਈ 10 ਪ੍ਰਤੀਸ਼ਤ ਰਾਖਵਾਂਕਰਨ ਕੀਤਾ ਗਿਆ ਹੈ।
ਡਾ. ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ 
ਕਿਸਾਨ ਭਲਾਈ ਸਬੰਧੀ ਕੇਂਦਰ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦੱਸਿਆ ਕਿ 
ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹਿੰਮ ਰੂਪ ਵਿੱਚ ਪਰਾਲੀ ਪ੍ਰਬੰਧਨ ਬਾਬਤ ਪਿੰਡਾਂ ਵਿੱਚ ਜਾਗਰੁਕਤਾ ਕੈੰਪਾਂ ਤੇ ਸਿਖਲਾਈ ਪੋ੍ਰਗਰਾਮਾਂ ਰਾਂਹੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸ ਦੇ ਨਾਲ ਹੀਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੀ ਵਰਤੋਂ ਲਈ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਵੀ ਵਾਜਿਬ ਕਿਰਾਏ ਤੇ 
ਉਪਲਬਧ ਕਰਵਾਈ ਜਾ ਰਹੀ ਹੈ।ਡਾ. ਬੌਂਸ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਚਲਾਈ ਮੁਹਿੰਮ ਵਿੱਚ ਭਰਪੂਰ ਯੋਗਦਾਨ ਪਾਉਣ ਬਾਬਤ ਕਿਸਾਨਾਂ ਦੀ ਸ਼ਲਾਘਾ ਕੀਤੀ, ਜਿਹਨਾਂ ਦੇ ਜਜਬੇ ਸਦਕਾ ਜ਼ਿਲਾ ਹੁਸ਼ਿਆਰਪੁਰ ਵਿੱਚ 35 ਪ੍ਰਤੀਸ਼ਤ ਤੋਂ ਵੱਧ ਅੱਗ ਲਗਾਉਣ ਦੇ ਕੇਸ ਘਟੇ ਸਨ।ਡਾ. ਦਪਿੰਦਰ ਸਿੰਘ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਪਰਾਲੀ ਸੰਭਾਲਣਾ ਸਮੇਂ ਦੀ ਲੋੜ ਹੈ ਤੇ ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਣ ਦੀ ਅਗਵਾਈ ਹੇਠ ਸਮੂਹ ਵਿਭਾਗ ਪੱਬਾਂ ਭਾਰ ਹਣ ਤਾਂ ਜੋ ਪ੍ਰਰਣ ਤੌਰ ਤੇ ਪਰਾਲੀ ਪ੍ਰਬੰਧਨ ਕੀਤਾ 
ਜਾ ਸਕੇ।ਡਾ.ਸੰਜੀਵ ਕੁਮਾਰ ਕਟਾਰੀਆ ਨੇ ਮਹਿਮਾਨਾਂ ਤੇ ਕਿਸਾਨਾਂ ਦਾ ਰਸਮੀ ਤੌਰ ਤੇ ਜੀ ਆਇਆਂ ਕੀਤਾ।ਉਹਨਾਂ 
ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਮਿਲਾਉਣ ਜਾਂ ਵਿਛਾਉਣ, ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਵੇ ਅਤੇ ਵਾਤਾਵਰਣ ਵੀ ਪ੍ਰਦੂਸ਼ਿਤ ਨਾ ਹੋਵੇ।ਕਿਸਾਨਾਂ ਦੀ ਤਕਨੀਕੀ ਜਾਣਕਾਰੀ ਵਿੱਚ ਵਾਧਾ ਕਰਣ ਲਈ, ਵੱਖ-ਵੱਖ ਵਿਸ਼ਿਆਂ ਦੇ ਮਾਹਿਰ, ਕਿਸਾਨਾਂ ਤੇ ਕਿਸਾਨ ਬੀਬੀਆਂ ਨਾਲ ਰੂਬਰੂ ਹੋਏ।ਡਾ. ਚਰਨਜੀਤ ਕੌਰ, ਪ੍ਰਮੁੱਖ ਪਸਾਰ ਵਿਗਿਆਨੀ (ਫਸਲ ਵਿਗਿਆਨ) ਤੇ ਡਾ. ਰਾਕੇਸ਼ ਕੁਮਾਰ ਸ਼ਰਮਾ, ਸੀਨੀਅਰ ਪਸਾਰ ਵਿਗਿਆਨੀ (ਕੀਟ ਵਿਗਿਆਨ), ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ ਨੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਦੀਆ ਨਵੀਨਤਮ ਤਕਨੀਕਾਂ ਤੇ ਸਰਵਪੱਖੀ ਕੀਟ ਪ੍ਰਬੰਧਨ ਬਾਰੇ, ਡਾ. ਰਾਕੇਸ਼ 
ਕੂਮਾਰ ਸ਼ਰਮਾ, ਨਿਰਦੇਸ਼ਕ, ਖੇਤਰੀ ਖੋਜ ਤੇ ਸਿਖਲਾਈ ਸੈਂਟਰ, ਤਲਵਾੜਾ ਨੇ ਪਸ਼ੂਆਂ ਦੇ ਮੌਸਮੀ ਪ੍ਰਬੰਧਨ ਬਾਰੇ ਅਤੇ ਡਾ. ਸੁਮਨਜੀਤ ਕੌਰ, ਇੰਚਾਰਜ, ਫਲ ਖੋਜ ਕੇਂਦਰ, ਗੰਗੀਆਂ ਤੇ ਡਾ. ਕਰਮਵੀਰ ਸਿੰਘ ਗਰਚਾ, ਸਹਾਇਕ ਪ੍ਰੋਫੈਸਰ (ਸ਼ਬਜੀ ਵਿਗਿਆਨ), ਕ੍ਰਿਸੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਫਲਾਂ ਤੇ ਸਬਜੀਆਂ ਦੀ ਕਾਸ਼ਤ ਦੀਆਂ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। 
ਸਾਲ 2025-26 ਦੌਰਾਨ ਪਰਾਲੀ ਦੀ ਸੰਭਾਲ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ 
ਅਪਣਾਏ ਪਿੰਡ- ਬਲਾਕ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ, ਬਲਾਕ ਮਾਹਿਲਪੁਰ ਦੇ ਪਿੰਡ ਖੜੌਦੀ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਭੀਲੋਵਾਲ ਅਤੇ ਬਲਾਕ ਟਾਂਡਾ ਦੇ ਪਿੰਡ ਨੱਥੂਪੁਰ ਅਤੇ ਜਿਲੇ ਦੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਤੇ 
ਕਿਸਾਨ ਬੀਬੀਆਂ ਨੂੰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ, ਕੁਦਰਤੀ ਸਰੋਤਾਂ ਨੂੰ ਸੰਭਾਲਣ ਅਤੇ ਫਸਲੀ ਵਿਭਿੰਨਤਾ ਹੇਠ ਵੱਖ-ਵੱਖ ਫਸਲਾਂ ਦੀ ਸਫਲ ਕਾਸ਼ਤ ਅਤੇ ਸਹਾਇਕ ਧੰਧੇ ਅਪਨਾਉਣ ਬਾਬਤ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ 
ਗਿਆ।ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਟਾਫ ਮੈਂਬਰ, ਡਾ. ਪਰਮਿਂਦਰ ਸਿੰਘ, ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਤੇ ਸ਼੍ਰੀ.ਰਜਿੰਦਰ ਸਿੰਘ ਸਹੋਤਾ, ਸੀਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਪਸ਼ੂ ਪਾਲਣ ਵਿਭਾਗ ਦੇ ਸੇਵਾਮੁਕਤ ਵੈਟਰਨਰੀ ਅਫਸਰ, ਡਾ. ਕਰਨੈਲ ਸਿੰਂਘ ਨੂੰ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।ਗੁਰਸੇਵਾ ਇੰਸਟੀਚਿਊਟ ਆਫ ਸਾਇੰਸ ਐਂਡ ਟੈਕਨਾਲੋਜੀ, ਪਨਾਮ, ਗੜ੍ਹਸ਼ੰਕਰ ਦੇ ਵਿਦਿਆਰਥੀਆਂ ਵੱਲੋਂ 
ਮੈਡੀਕਲ ਚੈਕ-ਅੱਪ ਕੈਂਪ ਦਾ ਆਯੋਜਨ ਕੀਤਾ ਗਿਆ ਤੇ ਗਿੱਧੇ ਦੀ ਪੇਸ਼ਕਾਰੀ ਵੀ ਕੀਤੀ ਗਈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਦੇ ਵਿਦਿਆਰਥੀਆਂ ਵੱਲੌ ਭੰਗੜਾ ਪੇਸ਼ ਕੀਤਾ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਹੋਰ ਸਰਕਾਰੀ ਵਿਭਾਗਾਂ ਵੱਲ਼ੋਂ ਖੇਤੀਬਾੜੀ ਅਤੇ ਪਰਾਲੀ ਪ੍ਰਬੰਧਨ ਸੰਬੰਧੀ ਅਤੇ 
ਵੱਖ-ਵੱਖ ਸਵੈ-ਸਹਾਇਤਾ ਸਮੂਹਾਂ, ਉੱਦਮੀਆਂ, ਮਸ਼ੀਨਰੀ ਉਤਪਾਦਕਾਂ ਤੇ ਪ੍ਰਾਈਵੇਟ ਕੰਪਨੀਆਂ ਵੱਲੋਂ ਆਪਣੇ ਪਦਾਰਥਾਂ ਬਾਬਤ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। 
ਕਿਸਾਨਾਂ ਦੀ ਸਹੂਲਤ ਲਈ ਕਣਕ, ਗੋਭੀ ਸਰੋਂ ਤੇ ਪਿਆਜ ਦੇ ਬੀਜ, ਦਾਲਾਂ ਤੇ ਤੇਲਬੀਜ ਕਿੱਟ, ਚਾਰੇ ਦੇ 
ਬੀਜਾਂ ਦੀ ਕਿੱਟ, ਗਰਮੀ ਦੀਆਂ ਸਬਜੀਆਂ ਦੀ ਕਿੱਟ, ਫਲਦਾਰ ਬੂਟੇ, ਪਸ਼ੂਆਂ ਲਈੇ ਧਾਤਾਂ ਦਾ ਚੂਰਾ, ਪਸ਼ੂ ਚਾਟ ਇੱਟ ਅਤੇ ਖੇਤੀ ਸਾਹਿੱਤ ਵੀ ਵਿੱਕਰੀ ਲਈ ਉਪਲੱਬਧ ਕਰਵਾਇਆ ਗਿਆ।

Comments